HomeਪੰਜਾਬSGPC ਨੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਅੰਦਰ ਲਗਾਈਆਂ ਵੱਡੀਆਂ LED ਸਕਰੀਨਾਂ

SGPC ਨੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਅੰਦਰ ਲਗਾਈਆਂ ਵੱਡੀਆਂ LED ਸਕਰੀਨਾਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ (Amritsar) ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas International Airport) ‘ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਵੱਡਾ ਉਪਰਾਲਾ ਕੀਤਾ ਹੈ। ਐਸ.ਜੀ.ਪੀ.ਸੀ. ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਚਲਾਉਣ ਲਈ ਹਵਾਈ ਅੱਡੇ ਦੇ ਅੰਦਰ ਵੱਡੀਆਂ LED ਸਕਰੀਨਾਂ ਲਗਾਈਆਂ ਹਨ।

ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਹੁਣ ਹਵਾਈ ਅੱਡੇ ‘ਤੇ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਕੀਰਤਨ ਦਾ ਆਨੰਦ ਮਾਣ ਸਕਣਗੇ। ਇਹ ਸਕਰੀਨ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਭੇਟ ਕੀਤੀ ਜਾਵੇਗੀ। ਐਸ.ਜੀ.ਪੀ.ਸੀ. ਦੇ ਇਸ ਕੰਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments