ਚੰਡੀਗੜ੍ਹ: ਪੰਜਾਬ ਸਰਕਾਰ (The Punjab Government) ਵੱਲੋਂ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ 3 ਮੈਗਾ ਪਲੇਸਮੈਂਟ ਕੈਂਪ (3 Mega Placement Camps) ਲਗਾਏ ਗਏ, ਜਿਸ ਵਿੱਚ ਕੁੱਲ 1223 ਔਰਤਾਂ ਨੂੰ ਰੁਜ਼ਗਾਰ ਲਈ ਚੁਣਿਆ ਗਿਆ।
ਇਸ ਸਬੰਧੀ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2829 ਔਰਤਾਂ ਨੇ ਭਾਗ ਲਿਆ। ਕੈਂਪ ਵਿੱਚ 41 ਰੁਜ਼ਗਾਰਦਾਤਾਵਾਂ ਨੇ ਭਾਗ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ, ਮਾਈਕ੍ਰੋਸਾਫਟ ਅਤੇ ਆਈ.ਬੀ.ਐਸ. ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ ਹੈ।