Home ਹਰਿਆਣਾ ਰਾਮ ਬਿਲਾਸ ਸ਼ਰਮਾ ਹੁਣ ਨਹੀਂ ਲੜਨਗੇ ਚੋਣ

ਰਾਮ ਬਿਲਾਸ ਸ਼ਰਮਾ ਹੁਣ ਨਹੀਂ ਲੜਨਗੇ ਚੋਣ

0

ਹਰਿਆਣਾ: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Elections) ਲਈ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਨਾਮਜ਼ਦਗੀ ਦਾ ਆਖਰੀ ਦਿਨ ਹੈ, ਇਸ ਲਈ ਪਾਰਟੀ ਨੇ ਆਪਣੇ ਦੋ ਵਾਰ ਦੇ ਸੂਬਾ ਪ੍ਰਧਾਨ ਰਾਮ ਬਿਲਾਸ ਸ਼ਰਮਾ (State President Ram Bilas Sharma)  ਦੀ ਟਿਕਟ ਰੱਦ ਕਰ ਦਿੱਤੀ ਹੈ।

ਹਾਲਾਂਕਿ ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਮਿਲੇਗੀ ਅਤੇ ਇਸ ਲਈ ਉਨ੍ਹਾਂ ਨੇ ਬੀਤੇ ਦਿਨ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਪਰ ਉਨ੍ਹਾਂ ਦਾ ਨਾਂ ਅੰਤਿਮ ਸੂਚੀ ‘ਚ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਟਿਕਟ ਤੋਂ ਪਹਿਲਾਂ ਭਾਜਪਾ ਆਗੂ ਰਾਓ ਇੰਦਰਜੀਤ ਸਿੰਘ ਨੇ ਰਾਮ ਬਿਲਾਸ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਪਾਰਟੀ ਉਨ੍ਹਾਂ ਦਾ ਅਪਮਾਨ ਨਾ ਕਰੇ।

ਦਰਅਸਲ ਰਾਮ ਬਿਲਾਸ ਸ਼ਰਮਾ ਹੁਣ ਚੋਣ ਨਹੀਂ ਲੜਨਗੇ। ਇਸ ਤੋਂ ਪਹਿਲਾਂ ਬੀਤੇ ਦਿਨ ਰਾਮ ਬਿਲਾਸ ਸ਼ਰਮਾ ਨੇ ਨਾਮਜ਼ਦਗੀ ਦਾਖਲ ਕੀਤੀ ਸੀ ਅਤੇ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ। ਮਹਿੰਦਰਗੜ੍ਹ ਸੀਟ ਤੋਂ ਟਿਕਟ ਦੀ ਮੰਗ ਕਰ ਰਹੇ ਰਾਮ ਬਿਲਾਸ ਸ਼ਰਮਾ ਦੀ ਥਾਂ ਸਾਬਕਾ ਜ਼ਿਲ੍ਹਾ ਪ੍ਰਧਾਨ ਕੰਵਰ ਸਿੰਘ ਯਾਦਵ ਨੂੰ ਟਿਕਟ ਦਿੱਤੀ ਗਈ ਹੈ। ਰਾਮ ਬਿਲਾਸ ਸ਼ਰਮਾ ਨੇ ਅੱਜ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਕੇ ਚੋਣ ਨਾ ਲੜਨ ਦਾ ਫ਼ੈਸਲਾ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਨੂੰ ਸਿਰ ਝੁਕਾ ਕੇ ਪ੍ਰਵਾਨ ਕਰਦੇ ਹਨ।

Exit mobile version