Home ਪੰਜਾਬ ANTF ਨੇ ਕਰੋੜਾਂ ਰੁਪਏ ਦੇ ਨਾਲ ਇੱਕ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ANTF ਨੇ ਕਰੋੜਾਂ ਰੁਪਏ ਦੇ ਨਾਲ ਇੱਕ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

0

ਪੰਜਾਬ: ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (Anti-Narcotics Task Force),(ਏ.ਐਨ.ਟੀ.ਐਫ.) ਨੇ ਐਸ.ਏ.ਐਸ. ਸ਼ਹਿਰ ਵਿੱਚੋਂ ਇੱਕ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਮੁਲਜ਼ਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਡਰੱਗ ਮਨੀ ਲਾਂਡਰਿੰਗ ਵਿੱਚ ਮਦਦ ਕਰ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੇਲ੍ਹ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਮਦਦ ਕਰ ਰਿਹਾ ਸੀ। ਗੰਭੀਰ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਤਹਿਤ ਏ.ਟੀ.ਐਫ ਨੇ 7.09 ਕਰੋੜ ਰੁਪਏ ਵਾਲੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।

ਡੀ.ਜੀ.ਪੀ ਨੇ ਦੱਸਿਆ ਕਿ ਏ.ਐਨ.ਟੀ.ਐਫ. ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹਾਸਲ ਕੀਤੀਆਂ ਮਹੱਤਵਪੂਰਨ ਸੰਪਤੀਆਂ ਦੀ ਪਛਾਣ ਕੀਤੀ ਗਈ, ਜਿਸ ਵਿੱਚ ਜ਼ੀਰਕਪੁਰ ਅਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਰੀਅਲ ਅਸਟੇਟ ਜਾਇਦਾਦ ਸ਼ਾਮਲ ਹੈ।

Exit mobile version