ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੱਜ ਸੁਪਰੀਮ ਕੋਰਟ ਤੋਂ ਰਾਹਤ ਮਿਲ ਗਈ ਹੈ। ਜਿਸ ਤੋਂ ਆਮ ਆਦਮੀ ਪਾਰਟੀ ‘ਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੋਸ਼ਲ ਮੀਡੀਆ ਤੇ ਟਵਿਟ ਕਰਕੇ ਆਪਣਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਆਖ਼ਿਰ ਸੱਚਾਈ ਦੀ ਹੋਈ ਜਿੱਤ… ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ… ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ… ਇਨਕਲਾਬ ਜ਼ਿੰਦਾਬਾਦ…