Home ਪੰਜਾਬ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੌਰਾਨ ਡਾਕਟਰਾਂ ਨੇ ਕੀਤਾ...

ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੌਰਾਨ ਡਾਕਟਰਾਂ ਨੇ ਕੀਤਾ ਇਹ ਐਲਾਨ

0

ਮੋਹਾਲੀ : ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਇਸ ਦਾ ਅਸਰ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦੇਖਣ ਨੂੰ ਮਿਲਿਆ। ਇਸ ਦੌਰਾਨ ਡਾਕਟਰਾਂ ਨੇ ਹਸਪਤਾਲ ਦੇ ਬਾਹਰ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।

ਡਾਕਟਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਤਸੱਲੀਬਖਸ਼ ਕਦਮ ਨਹੀਂ ਚੁੱਕੇ ਜਾਂਦੇ, ਉਨ੍ਹਾਂ ਦੀ ਹੜਤਾਲ ਪਹਿਲਾਂ ਤੋਂ ਤਿਆਰ ਪ੍ਰੋਗਰਾਮ ਅਨੁਸਾਰ ਜਾਰੀ ਰਹੇਗੀ। ਇਸ ਦੌਰਾਨ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦੱਸਿਆ ਕਿ ਪਹਿਲਾਂ ਤਾਂ 11 ਵਜੇ ਤੱਕ ਓ.ਪੀ.ਡੀ. ਬੰਦ ਰਿਹਾ। ਹੁਣ ਸਾਰਾ ਦਿਨ ਓ.ਪੀ.ਡੀ. ਬੰਦ ਹੋਣ ਕਾਰਨ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਅੱਜ ਹਸਪਤਾਲ ਵਿੱਚ ਪਰਚੀ ਬਣਾਉਣ ਵਾਲਾ ਕਾਊਂਟਰ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਕੋਈ ਪਰਚੀ ਨਹੀਂ ਬਣੀ। ਫਤਿਹਗੜ੍ਹ ਸਾਹਿਬ ਤੋਂ ਆਏ ਇਕ ਮਰੀਜ਼ ਨੇ ਦੱਸਿਆ ਕਿ ਜੇਕਰ ਉਸ ਨੂੰ ਪਹਿਲਾਂ ਪਤਾ ਹੁੰਦਾ ਤਾਂ ਉਹ ਨਾ ਆਉਂਦੇ ਪਰ ਹੁਣ ਆਉਣ ਤੋਂ ਬਾਅਦ ਪਤਾ ਲੱਗਾ ਕਿ ਡਾਕਟਰ ਸਾਰਾ ਦਿਨ ਹੜਤਾਲ ‘ਤੇ ਸਨ। ਇਸ ਦੇ ਨਾਲ ਹੀ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਹੁਣ ਓ.ਪੀ.ਡੀ ਦਿਨ ਭਰ ਖੁੱਲ੍ਹੀ ਰਹੇਗੀ। ਇਹ ਹੜਤਾਲ 14 ਸਤੰਬਰ ਤੱਕ ਰੱਖੀ ਗਈ ਹੈ, ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਹੜਤਾਲ ਹੋਰ ਵਧ ਜਾਵੇਗੀ। ਸ਼ਾਇਦ ਪੂਰੀ ਤਰ੍ਹਾਂ ਓ.ਪੀ.ਡੀ. ਅਤੇ ਐਮਰਜੈਂਸੀ ਸੇਵਾਵਾਂ ਵੀ ਬੰਦ ਕੀਤੀਆਂ ਜਾਣ। ਖਰੜ ਤੋਂ ਇਲਾਜ ਲਈ ਆਏ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਰਹੇ।

Exit mobile version