Home ਪੰਜਾਬ ਮੌਸਮ ਵਿਭਾਗ ਨੇ ਪੰਜਾਬ ਸਮੇਤ ਘੱਟੋ-ਘੱਟ 14 ਰਾਜਾਂ ‘ਚ ਭਾਰੀ ਮੀਂਹ ਦਾ...

ਮੌਸਮ ਵਿਭਾਗ ਨੇ ਪੰਜਾਬ ਸਮੇਤ ਘੱਟੋ-ਘੱਟ 14 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

0

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਨੇ ਪੰਜਾਬ ਸਮੇਤ ਘੱਟੋ-ਘੱਟ 14 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦਰਅਸਲ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ 36 ਘੰਟਿਆਂ ‘ਚ ਹੋਈ ਭਾਰੀ ਬਾਰਿਸ਼ ਨੇ 32 ਲੋਕਾਂ ਦੀ ਜਾਨ ਲੈ ਲਈ ਹੈ। ਹੁਣ 3 ਦਿਨ ਹੋਰ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਹਿਮਾਚਲ ਪ੍ਰਦੇਸ਼ ਦੇ 3 ਜ਼ਿ ਲ੍ਹਿਆਂ ਵਿੱਚ ਹੜ੍ਹ ਦਾ ਖ਼ਤਰਾ ਹੈ।

ਦਰਅਸਲ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿ ਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਮੌਸਮ ਵਿਭਾਗ ਨੇ ਸੂਬੇ ਦੇ ਕਈ ਇਲਾਕਿਆਂ ‘ਚ ਕਾਲੇ ਬੱਦਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਸੀ। ਖੁਸ਼ਕ ਮੌਸਮ ਕਾਰਨ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਇੱਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ।

ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ। ਇਨ੍ਹਾਂ 7 ਦਿਨਾਂ ‘ਚ ਦੋ ਜ਼ਿਲ੍ਹੇ ਤਰਨਤਾਰਨ ਅਤੇ ਮੁਕਤਸਰ ਅਜਿਹੇ ਹਨ, ਜਿੱਥੇ ਬਿਲਕੁਲ ਵੀ ਮੀਂਹ ਨਹੀਂ ਪਿਆ। ਜਦੋਂ ਕਿ ਫਾਜ਼ਿਲਕਾ ਅਤੇ ਬਠਿੰਡਾ ਵਿੱਚ 98 ਫੀਸਦੀ ਘੱਟ, ਅੰਮ੍ਰਿਤਸਰ ਵਿੱਚ 94 ਫੀਸਦੀ, ਕੂਪਰਥਲਾ ਵਿੱਚ 93 ਫੀਸਦੀ ਅਤੇ ਹੁਸ਼ਿਆਰਪੁਰ ਵਿੱਚ 82 ਫੀਸਦੀ ਘੱਟ ਮੀਂਹ ਪਿਆ। ਇਸ ਤੋਂ ਇਲਾਵਾ ਦੋ ਜ਼ਿਲ੍ਹੇ ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਅਜਿਹੇ ਹਨ, ਜਿੱਥੇ ਆਮ ਨਾਲੋਂ ਵੱਧ ਮੀਂਹ ਪਿਆ ਹੈ।

Exit mobile version