Home ਪੰਜਾਬ ਜਲੰਧਰ ਦੇ ਇਕ ਮਸ਼ਹੂਰ ਹਸਪਤਾਲ ਦੇ ਡਾਕਟਰ ‘ਤੇ ਗੰਭੀਰ ਦੋਸ਼ ਲਗਾਉਣ ਦਾ...

ਜਲੰਧਰ ਦੇ ਇਕ ਮਸ਼ਹੂਰ ਹਸਪਤਾਲ ਦੇ ਡਾਕਟਰ ‘ਤੇ ਗੰਭੀਰ ਦੋਸ਼ ਲਗਾਉਣ ਦਾ ਮਾਮਲਾ ਆਇਆ ਸਾਹਮਣੇ

0

ਜਲੰਧਰ : ਜਲੰਧਰ ਦੇ ਇਕ ਮਸ਼ਹੂਰ ਹਸਪਤਾਲ ਦੇ ਡਾਕਟਰ ‘ਤੇ ਗੰਭੀਰ ਦੋਸ਼ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਪੂਰ ਹਸਪਤਾਲ (Kapoor Hospital) ਦੇ ਡਾਕਟਰ ‘ਤੇ ਇਲਾਜ ਦੌਰਾਨ ਲਾਪਰਵਾਹੀ ਵਰਤਣ ਅਤੇ ਪਰਿਵਾਰਕ ਮੈਂਬਰਾਂ ‘ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ।

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਦੀ ਨਾਜ਼ੁਕ ਹਾਲਤ ਨੂੰ ਹਸਪਤਾਲ ਨੇ ਅਣਗੌਲਿਆ ਕੀਤਾ ਅਤੇ ਜਦੋਂ ਉਨ੍ਹਾਂ ਨੇ ਸ਼ਿਕਾਇਤ ਕੀਤੀ ਤਾਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਡਾਕਟਰ ਨੇ ਉਨ੍ਹਾਂ ‘ਤੇ ਇੱਟ ਨਾਲ ਹਮਲਾ ਕੀਤਾ। ਕਪੂਰ ਹਸਪਤਾਲ ਦੇ ਡਾਕਟਰਾਂ ਨੇ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਟਾਫ਼ ਨੇ ਕਿਸੇ ਦੀ ਕੁੱਟਮਾਰ ਨਹੀਂ ਕੀਤੀ ਸਗੋਂ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਸਟਾਫ਼ ‘ਤੇ ਹਮਲਾ ਕੀਤਾ ਹੈ। ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version