ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਨਾਮਜ਼ਦਗੀ ਦਾ ਦੌਰ ਖਤਮ ਹੋ ਗਿਆ ਹੈ ਅਤੇ ਹੁਣ ਪ੍ਰਚਾਰ ਸ਼ੁਰੂ ਹੋ ਗਿਆ ਹੈ। ਇਸੇ ਲੜੀ ਵਿੱਚ ਮਾਨਯੋਗ ਕਾਂਗਰਸ ਪ੍ਰਧਾਨ ਨੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤੁਰੰਤ ਪ੍ਰਭਾਵ ਨਾਲ ਹੇਠ ਲਿਖੇ ਆਗੂਆਂ ਨੂੰ ਏ.ਆਈ.ਸੀ.ਸੀ. ਦੇ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ, ਜਿਨ੍ਹਾਂ ਵਿੱਚ ਅਸ਼ੋਕ ਗਹਿਲੋਤ, ਅਜੇ ਮਾਕਨ, ਪ੍ਰਤਾਪ ਸਿੰਘ ਬਾਜਵਾ ਦੇ ਨਾਮ ਸ਼ਾਮਲ ਹਨ।
ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸੋਨੀਆ ਗਾਂਧੀ ਸਮੇਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਸਮੇਤ 40 ਨਾਮ ਸ਼ਾਮਲ ਸਨ।