ਜੰਮੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (The Assembly Elections) ‘ਚ ਅੱਜ ਯਾਨੀ ਸ਼ਨੀਵਾਰ 14 ਸਤੰਬਰ ਨੂੰ ਡੋਡਾ ‘ਚ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜੰਮੂ-ਕਸ਼ਮੀਰ ਦੀਆਂ ਪਹਿਲੇ ਪੜਾਅ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਕੇਂਦਰਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਡੋਡਾ ‘ਚ ਆਯੋਜਿਤ ਕੀਤੀ ਗਈ ਹੈ।
ਭਾਜਪਾ ਸੂਤਰਾਂ ਮੁਤਾਬਕ ਡੋਡਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੀਬ 30 ਤੋਂ 35 ਹਜ਼ਾਰ ਭਾਜਪਾ ਵਰਕਰਾਂ ਤੇ ਸਮਰਥਕਾਂ ਦੀ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਨੂੰ ਸਫ਼ਲ ਬਣਾਉਣ ਲਈ ਭਾਜਪਾ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਪਾਰਟੀ ਦੇ ਕਈ ਸੂਬਾਈ ਅਤੇ ਕੌਮੀ ਪੱਧਰ ਦੇ ਆਗੂ ਪਿਛਲੇ ਕਈ ਦਿਨਾਂ ਤੋਂ ਡੋਡਾ ਵਿੱਚ ਡੇਰੇ ਲਾਏ ਹੋਏ ਹਨ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚਨਾਬ ਘਾਟੀ ਵਿੱਚ ਹੋਣ ਵਾਲੀ ਰੈਲੀ ਨੂੰ ਇ ਤਿਹਾਸਕ ਬਣਾਇਆ ਜਾ ਸਕੇ।
ਇਨ੍ਹਾਂ ਗੱਲਾਂ ‘ਤੇ ਦਿੱਤਾ ਜਾਵੇਗਾ ਧਿਆਨ
ਦੁਪਹਿਰ 12 ਵਜੇ ਹੋਣ ਵਾਲੀ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਾਰਾ 370 ਦੇ ਖਾਤਮੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਆਈਆਂ ਤਬਦੀਲੀਆਂ ਅਤੇ ਵਿਕਾਸ ਦੀ ਤੇਜ਼ ਰਫ਼ਤਾਰ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਅੱਤਵਾਦ ਅਤੇ ਵੱਖਵਾਦ ਵਿੱਚ ਆਈ ਗਿਰਾਵਟ ਨੂੰ ਵੀ ਉਜਾਗਰ ਕਰਨਗੇ ਤਾਂ ਜੋ ਵੋਟਰਾਂ ਦਾ ਭਰੋਸਾ ਜਿੱ ਤਿਆ ਜਾ ਸਕੇ। ਜੰਮੂ ਅਤੇ ਕਸ਼ਮੀਰ ਵਿੱਚ ਦੋ ਏਮਜ਼, ਆਈ.ਆਈ.ਟੀ., ਆਈ.ਆਈ.ਐਮ. ਵਰਗੀਆਂ ਵੱਡੀਆਂ ਸੰਸਥਾਵਾਂ ਦੇ ਖੁੱਲ੍ਹਣ ਅਤੇ ਸ਼ਾਂਤੀ ਬਹਾਲ ਹੋਣ ਕਾਰਨ ਸੈਲਾਨੀਆਂ ਦੀ ਗਿਣਤੀ ਵਿੱਚ ਹੋਏ ਵਾਧੇ ਨੂੰ ਵੀ ਉਹ ਖਾਸ ਤੌਰ ‘ਤੇ ਭਾਜਪਾ ਦੇ ਹੱਕ ਵਿੱਚ ਵੋਟਰਾਂ ਤੋਂ ਸਮਰਥਨ ਲੈਣਗੇ।