ਚੰਡੀਗੜ੍ਹ : ਪੰਜਾਬ ਪੁਲਿਸ (Punjab Police) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੰਮ੍ਰਿਤਪਾਲ ਸਿੰਘ (Amritpal Singh) ਵਾਸੀ ਪਿੰਡ ਭੋਮਾ ਨੂੰ ਪੀ.ਐੱਸ. ਘੁੰਮਣ, ਜੋ ਕਿ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਨੂੰ ਆਸਟਰੀਆ ਤੋਂ ਭਾਰਤ ਡਿਪੋਰਟ ਕਰਕੇ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਉਸ ਨੂੰ ਪੰਜਾਬ ਪੁਲਿਸ ਨੇ 13.09.2024 ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਹੈ।
ਅੰਮ੍ਰਿਤਪਾਲ ਸਿੰਘ ਕਤਲ, ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੰਜਾਬ ਪੁਲਿਸ ਪਿਛਲੇ ਕਾਫੀ ਸਮੇਂ ਤੋਂ ਉਕਤ ਦੋਸ਼ੀਆਂ ਦੀ ਭਾਲ ਕਰ ਰਹੀ ਸੀ। ਫਿਲਹਾਲ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।