Homeਪੰਜਾਬਅੰਮ੍ਰਿਤਸਰ 'ਚ ਲੁਟੇਰਿਆਂ ਨੇ ਮਚਾਇਆ ਆਤੰਕ, ਲੁਟਿਆ ਸੋਨਾ

ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਮਚਾਇਆ ਆਤੰਕ, ਲੁਟਿਆ ਸੋਨਾ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੁਟੇਰੇ ਪੁਲਿਸ ਦੇ ਡਰ ਤੋਂ ਬਿਨਾਂ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸ੍ਰੀ ਦਰਬਾਰ ਸਾਹਿਬ ਨੇੜੇ ਚੌਕ ਪਰਾਗ ਦਾਸ ਤੋਂ ਸਾਹਮਣੇ ਆਇਆ ਹੈ। ਇੱਥੇ ਲੁਟੇਰਿਆਂ ਨੇ ਸ਼ਰੇਆਮ ਸੋਨਾ ਲੁੱਟ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਨੇੜੇ ਪਰਾਗ ਦਾਸ ਚੌਂਕ ਨੇੜੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਨੇ ਦੱਸਿਆ ਕਿ ਰੁਪੇਸ਼ ਸੈਣੀ ਅਤੇ ਮੁਕੇਸ਼ ਸੈਣੀ ਨਾਂ ਦੇ ਦੋ ਭਰਾ ਗੋਲਡ ਕੋਰੀਅਰ ਦਾ ਕੰਮ ਕਰਦੇ ਹਨ।

ਹਰ ਰੋਜ਼ ਦੀ ਤਰ੍ਹਾਂ ਮੁਕੇਸ਼ ਸੈਣੀ ਵੱਖ-ਵੱਖ ਦੁਕਾਨਦਾਰਾਂ ਤੋਂ ਸੋਨਾ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਕ ਨੇੜੇ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਨੇ ਉਸ ਦਾ ਸੋਨਾ ਲੁੱਟ ਲਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨੇ ਦੀ ਮਾਤਰਾ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments