Homeਪੰਜਾਬ'ਆਪ' ਪਾਰਟੀ ਦੇ ਕਿਸਨ ਵਿੰਗ ਦੇ ਪ੍ਰਧਾਨ ਦੇ ਕਾਤਲ ਨੂੰ ਪੁਲਿਸ ਨੇ...

‘ਆਪ’ ਪਾਰਟੀ ਦੇ ਕਿਸਨ ਵਿੰਗ ਦੇ ਪ੍ਰਧਾਨ ਦੇ ਕਾਤਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ : ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ (Tarlochan Singh) ਉਰਫ ਡੀ.ਸੀ. ਕਤਲ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਕੇਸ ਵਿੱਚ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲੋਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਉਕਤ ਮਾਮਲੇ ਦੇ ਮੁੱਖ ਦੋਸ਼ੀ ਰਣਜੀਤ ਸਿੰਘ ਵਾਸੀ ਇਕਲੋਹਾ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਭਰਾ ਫਰਾਰ ਹੈ। ਦੱਸਿਆ ਜਾ ਰਿਹਾ ਹੈ ਕਿ ਤੇਜਿੰਦਰ ਸਿੰਘ ਇਕਲੋਹਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਕਾਫ਼ੀ ਕਰੀਬੀ ਸਨ।

ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਨੂੰ ਅੱਜ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਦੱਸ ਦੇਈਏ ਕਿ ਮੁੱਖ ਦੋਸ਼ੀ ਰਣਜੀਤ ਦਾ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਉਕਤ ਮਾਮਲੇ ਨੂੰ ਸਿਆਸੀ ਕਤਲ ਦੱਸਿਆ ਜਾ ਰਿਹਾ ਹੈ ਜਿਸ ਵਿਚ ਕਈ ਹੋਰਾਂ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਜੱਜ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਦੋਸ਼ੀ ਰਣਜੀਤ ਦਾ 2 ਦਿਨ ਦਾ ਰਿਮਾਂਡ ਦੇ ਦਿੱਤਾ।

ਵਰਨਣਯੋਗ ਹੈ ਕਿ ‘ਆਪ’ ਕਿਸਾਨ ਵਿੰਗ ਦੇ ਮੁਖੀ ਤਰਲੋਚਨ ਸਿੰਘ ਉਰਫ਼ ਡੀ.ਸੀ. ਜਦੋਂ ਉਹ ਆਪਣੇ ਖੇਤਾਂ ਵਿੱਚ ਕੰਮ ਕਰਕੇ ਘਰ ਪਰਤ ਰਿਹਾ ਸੀ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਖੂਨ ਨਾਲ ਲੱਥਪੱਥ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਤਰਲੋਚਨ ਸਿੰਘ ਉਰਫ ਡੀ.ਸੀ. ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਤਰਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਰਣਨੀਤੀ ਬਣਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦਾ ਕਤਲ ਕਰ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments