ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਯਾਨੀ ਸ਼ਨੀਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਧੁੱਪ ਰਹੇਗੀ। ਜਿਸ ਕਾਰਨ ਤਾਪਮਾਨ ਵਧੇਗਾ, ਪਰ ਨਮੀ ਘੱਟ ਜਾਵੇਗੀ। ਮੌਸਮ ਵਿਗਿਆਨ ਕੇਂਦਰ (The Meteorological Center),(IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਅਜਿਹਾ ਹੀ ਮੌਸਮ ਰਹੇਗਾ ਅਤੇ ਸ਼ਹਿਰਾਂ ‘ਚ ਤਾਪਮਾਨ 36 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।
ਦੱਸ ਦਈਏ ਕਿ ਬੀਤੇ ਦਿਨ ਅਲਰਟ ਦੇ ਬਾਵਜੂਦ ਪੰਜਾਬ ‘ਚ ਮੀਂਹ ਦੀ ਕੋਈ ਰਿਪੋਰਟ ਨਹੀਂ ਆਈ। ਕੁਝ ਇਲਾਕਿਆਂ ‘ਚ ਬੱਦਲ ਛਾਏ ਰਹੇ। ਮੁਹਾਲੀ ਵਿੱਚ 1 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ ਦੇ ਔਸਤ ਤਾਪਮਾਨ ਵਿੱਚ 1.1 ਡਿਗਰੀ ਅਤੇ ਚੰਡੀਗੜ੍ਹ ਦੇ ਔਸਤ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਫਰੀਦਕੋਟ ਵਿੱਚ ਤਾਪਮਾਨ ਵੱਧ ਕੇ 38.2 ਡਿਗਰੀ ਤੱਕ ਪਹੁੰਚ ਗਿਆ।