Home ਪੰਜਾਬ CM ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਤੋਂ ਬਾਅਦ CM ਮਾਨ ਨੇ ਟਵੀਟ...

CM ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਤੋਂ ਬਾਅਦ CM ਮਾਨ ਨੇ ਟਵੀਟ ਕਰ ਕਹੀ ਇਹ ਗੱਲ

0

ਪੰਜਾਬ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਅੱਜ ਪਾਰਟੀ ਦਫਤਰ ‘ਚ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਆਪਣੀ ਹਾਲੀਆ ਜੇਲ ਫੇਰੀ ਅਤੇ ਮੌਜੂਦਾ ਸਿਆਸੀ ਸਥਿਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।

ਸੀ.ਐਮ. ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2 ਦਿਨਾਂ ਅੰਦਰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਹ ਇਮਾਨਦਾਰ ਹਨ ਤਾਂ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਵੋਟ ਪਾਉਣ। ਇਹ ਗੱਲ ਕੋਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਹੀ ਕਹਿ ਸਕਦਾ ਹੈ। ਉਹ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਸਲਾਮ ਕਰਦੇ ਹਨ।

Exit mobile version