Homeਪੰਜਾਬਚੰਡੀਗੜ੍ਹ ਗ੍ਰਨੇਡ ਬਲਾਸਟ ਮਾਮਲੇ 'ਚ ਦੂਜਾ ਦੋਸ਼ੀ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਬਲਾਸਟ ਮਾਮਲੇ ‘ਚ ਦੂਜਾ ਦੋਸ਼ੀ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 10 ਸਥਿਤ ਕੋਠੀ ਨੰਬਰ 575 ‘ਤੇ ਬੀਤੇ ਬੁੱਧਵਾਰ ਹੈਂਡ ਗ੍ਰਨੇਡ ਨਾਲ ਹਮਲੇ ਦੇ ਮਾਮਲੇ ‘ਚ ਪੰਜਾਬ ਪੁਲਿਸ (The Punjab Police) ਨੇ ਦੂਜੇ ਦੋਸ਼ੀ ਵਿਸ਼ਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਮੁਤਾਬਕ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਫਰਜ਼ੀ ਪਾਸਪੋਰਟ ਦੇ ਸਹਾਰੇ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਵਿਸ਼ਾਲ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸ਼ੁੱਕਰਵਾਰ ਨੂੰ ਗ੍ਰਨੇਡ ਹਮਲੇ ਦੇ ਇੱਕ ਹੋਰ ਦੋਸ਼ੀ ਰੋਹਨ ਮਸੀਹ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ ਇੱਕ 9ਐੱਮ.ਐੱਮ ਦਾ ਗਲਾਕ ਪਿਸਤੌਲ ਵੀ ਬਰਾਮਦ ਹੋਇਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ ਪਹਿਲਾ ਦੋਸ਼ੀ ਵਿਸ਼ਾਲ ਵੀ ਅੰਮ੍ਰਿਤਸਰ ਵਿੱਚ ਮੌਜੂਦ ਸੀ, ਪਰ ਉਸਦੇ ਸਾਥੀ ਰੋਹਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਦਿੱਲੀ ਭੱਜ ਗਿਆ, ਜਿੱਥੋਂ ਉਹ ਹੈਪੀ ਪਸਿਆਣਾ ਦੇ ਸਾਥੀਆਂ ਦੀ ਮਦਦ ਨਾਲ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਇਸ ਮਾਮਲੇ ‘ਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਪੂਰੇ ਮਾਮਲੇ ਦਾ ਖੁਲਾਸਾ ਕਰਨਗੇ।

ਪਾਕਿਸਤਾਨੀ ਫੌਜ ਦੇ ਹੈਂਡ ਗ੍ਰੇਨੇਡ ਨਾਲ ਕੀਤਾ ਗਿਆ ਇਹ ਹਮਲਾ
ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-10 ‘ਚ ਦੋ ਅਣਪਛਾਤੇ ਹਮਲਾਵਰਾਂ ਨੇ ਇਕ ਘਰ ‘ਤੇ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਪੀ.ਐਸ. ਅਤੇ ਸਾਬਕਾ ਐਸ.ਐਸ.ਪੀ. ਜਸਕੀਰਤ ਸਿੰਘ ਚਾਹਲ ਆਪਣੇ ਪਰਿਵਾਰ ਨਾਲ ਇੱਥੇ ਕਿਰਾਏ ’ਤੇ ਰਹਿੰਦੇ ਸਨ। ੀਸ਼ੀ ਅਤੇ ਭਖੀ ਪਹਿਲਾਂ ਵੀ ਚਾਹਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਆਈ.ਐਸ.ਆਈ. ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੀਆਂ ਹਦਾਇਤਾਂ ‘ਤੇ ਅਮਰੀਕਾ ਤੋਂ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇਹ ਹਮਲਾ ਕੀਤਾ ਸੀ। ਇਸ ਦੇ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨੇ ਡਰੋਨ ਰਾਹੀਂ ਪਾਸੀਆ ਦੇ ਕਾਰਕੁਨਾਂ ਨੂੰ ਪਾਕਿਸਤਾਨੀ ਫੌਜ ਦੇ ਹੈਂਡ ਗ੍ਰੇਨੇਡ ਉਪਲਬਧ ਕਰਵਾਏ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਰੋਹਨ ਅਤੇ ਉਸ ਦਾ ਸਾਥੀ ਵਿਸ਼ਾਲ ਪਹਿਲਾਂ ਅੰਮ੍ਰਿਤਸਰ ਗਏ ਅਤੇ ਫਿਰ ਦੋਵੇਂ ਵੱਖ ਹੋ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments