ਮਹਾਰਾਸ਼ਟਰ: ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ‘ਚ ਅੱਜ ਯਾਨੀ ਐਤਵਾਰ ਨੂੰ ਇਕ ਵੈਨ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ। ਨਾਲ ਹੀ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸ਼ਿੰਦਖੇੜਾ ਤਾਲੁਕਾ ਦੇ ਦਾਸਵੇਲ ਫਾਟਾ ‘ਚ ਵਾਪਰਿਆ। ਉਨ੍ਹਾਂ ਦੱਸਿਆ ਕਿ ਵੈਨ ਦੀ ਕਾਰ ਨਾਲ ਟੱਕਰ ਹੋਣ ਕਾਰਨ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ‘ਚ ਚਾਰ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਵੈਨ ਦਾ ਡਰਾਈਵਰ ਸ਼ਰਾਬੀ ਸੀ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਨਰਦਾਣਾ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਇਸ ਦੇ ਨਾਲ ਹੀ ਸੰਭਾਜੀ ਨਗਰ ਵਿੱਚ ਇੱਕ ਹੋਰ ਹਾਦਸਾ ਵਾਪਰ ਗਿਆ। ਇੱਥੇ ਇੱਕ ਸ਼ਰਾਬੀ ਕਾਰ ਚਾਲਕ ਨੇ ਦੂਜੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ। ਨਾਲ ਹੀ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।