Home ਪੰਜਾਬ ਲਾਡੋਵਾਲ ਟੋਲ ਪਲਾਜ਼ਾ ਨੇੜੇ ਹੋਇਆ ਭਿਆਨਕ ਸੜਕ ਹਾਦਸਾ

ਲਾਡੋਵਾਲ ਟੋਲ ਪਲਾਜ਼ਾ ਨੇੜੇ ਹੋਇਆ ਭਿਆਨਕ ਸੜਕ ਹਾਦਸਾ

0

ਲੁਧਿਆਣਾ : ਥਾਣਾ ਲਾਡੋਵਾਲ ਅਧੀਨ ਪੈਂਦੇ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ 10:30 ਵਜੇ ਫਿਲੌਰ ਤੋਂ ਮੋਟਰਸਾਈਕਲ ‘ਤੇ ਆ ਰਹੇ ਪਤੀ-ਪਤਨੀ ਨੂੰ ਇਕ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੱਕ ਔਰਤ ਦੇ ਉਪਰੋਂ ਲੰਘ ਗਿਆ।

ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਉਸ ਦੇ ਪਤੀ ਨੂੰ ਮਾਮੂਲੀ ਸੱਟਾਂ ਲੱਗੀਆਂ, ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਪਤੀ-ਪਤਨੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

Exit mobile version