Home ਪੰਜਾਬ ਪੰਜਾਬ ਦਾ ਪਿੰਡ ਹੁਸੈਨਪੁਰਾ ਬਣ ਚੁੱਕਾ ਹੈ ਨਸ਼ਿਆਂ ਦਾ ਅੱਡਾ, ਚੱਲ...

ਪੰਜਾਬ ਦਾ ਪਿੰਡ ਹੁਸੈਨਪੁਰਾ ਬਣ ਚੁੱਕਾ ਹੈ ਨਸ਼ਿਆਂ ਦਾ ਅੱਡਾ, ਚੱਲ ਰਿਹਾ ਖੁੱਲ੍ਹੇਆਮ ਧੰਦਾ

0

ਲੁਧਿਆਣਾ: ਪੰਜਾਬ ਪੁਲਿਸ (The Punjab Police) ਵੱਲੋਂ ਹਰ ਰੋਜ਼ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਵੇਚਣ ਵਾਲੇ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਪਰ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਹੁਸੈਨਪੁਰਾ ਵਿੱਚ ਨਸ਼ਾ ਤਸਕਰ ਬਿਨਾਂ ਕਿਸੇ ਡਰ ਤੋਂ ਕਾਰਵਾਈ ਕਰ ਰਹੇ ਹਨ ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ ਨੇ ਪਿੰਡ ਹੁਸੈਨਪੁਰਾ ‘ਚ ਦੱਸਿਆ ਕਿ ਇਸ ਪਿੰਡ ‘ਚ ਚਿੱਟਾ ਨਸ਼ੇ ਦਾ ਕਾਰੋਬਾਰ ਨਸ਼ਾ ਤਸਕਰ ਆਮ ਕਰਦੇ ਹਨ ।

ਇਸ ਪਿੰਡ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਹਰ ਰੋਜ਼ ਆਮ ਨਸ਼ਾ ਤਸਕਰ ਲੱਖਾਂ ਰੁਪਏ ਦੀ ਹੈਰੋਇਨ ਪਿੰਡ ਨੂੰ ਵੇਚ ਰਹੇ ਹਨ ਪਰ ਅੱਜ ਤੱਕ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪ੍ਰਧਾਨ ਹੁਸੈਨਪੁਰਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਨਸ਼ਾ ਤਸਕਰਾਂ ਬਾਰੇ ਜੁਆਇੰਟ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ, ਜਿਸ ‘ਚ ਉਨ੍ਹਾਂ ਨੇ ਪਿੰਡ ‘ਚ ਵੱਧ ਰਹੇ ਨਸ਼ੇ ਦੇ ਕਾਰੋਬਾਰ ਸਬੰਧੀ ਸਾਰੀ ਜਾਣਕਾਰੀ ਦਿੱਤੀ ਸੀ ਪਰ ਅੱਜ 3 ਮਹੀਨੇ ਬੀਤ ਜਾਣ ‘ਤੇ ਵੀ ਨਸ਼ੇ ‘ਤੇ ਕਾਬੂ ਨਹੀਂ ਪਾਇਆ ਗਿਆ ।

ਤਸਕਰਾਂ ਖ਼ਿਲਾਫ਼ ਕੋਈ ਸਖਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ ਛੋਟੇ-ਛੋਟੇ ਲੜਕੇ ਵੀ ਨਸ਼ੇ ਦੇ ਆਦੀ ਹੋ ਗਏ ਹਨ, ਜਿਸ ਤੋਂ ਬਾਅਦ ਇਸ ਇਲਾਕੇ ਵਿੱਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਪਿੰਡ ਦੇ ਲੋਕਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਸਮੱਗਲਰਾਂ ਖ਼ਿਲਾਫ਼ ਜਲਦ ਤੋਂ ਜਲਦ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ ਤਾਂ ਜੋ ਨੌਜਵਾਨ ਲੜਕਿਆਂ ਦਾ ਭਵਿੱਖ ਖਰਾਬ ਨਾ ਹੋਵੇ। ਇਸ ਮੌਕੇ ਉਨ੍ਹਾਂ ਨਾਲ ਮਨਵਿੰਦਰ ਸਿੰਘ, ਗੋਲਡੀ ਮੱਕੜ, ਦਲਜੀਤ ਸਿੰਘ ਮੌਂਟੀ ਆਦਿ ਹਾਜ਼ਰ ਸਨ।

Exit mobile version