Home ਦੇਸ਼ UP ਪੁਲਿਸ ਨੇ ਸ਼੍ਰੀ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ...

UP ਪੁਲਿਸ ਨੇ ਸ਼੍ਰੀ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਕੀਤਾ ਗ੍ਰਿਫ਼ਤਾਰ

0

ਭਾਗਲਪੁਰ: ਬਿਹਾਰ ਦੇ ਭਾਗਲਪੁਰ ਜ਼ਿਲ੍ਹੇ (​​Bhagalpur District) ਦੇ ਬਰਾਰੀ ਥਾਣਾ ਖੇਤਰ ਤੋਂ ਉੱਤਰ ਪ੍ਰਦੇਸ਼ ਪੁਲਿਸ ਨੇ ਅਯੁੱਧਿਆ ‘ਚ ਸ਼੍ਰੀ ਰਾਮ ਮੰਦਰ (The Shri Ram Temple) ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਮੁਹੰਮਦ ਮਕਸੂਦ (Mohammad Maqsood) ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਸੂਤਰਾਂ ਨੇ ਬੀਤੇ ਦਿਨ ਦੱਸਿਆ ਕਿ ਬਰਾਰੀ ਥਾਣਾ ਖੇਤਰ ਦੇ ਮਾੜੀ ਖੰਜਰਪੁਰ ਖੇਤਰ ਦੀ ਮਸਜਿਦ ਗਲੀ ਦੇ ਰਹਿਣ ਵਾਲੇ ਮੁਹੰਮਦ ਮਕਸੂਦ ਨੇ 14 ਜੂਨ ਨੂੰ ਫੇਸਬੁੱਕ ਅਤੇ ਵਟਸਐਪ ਰਾਹੀਂ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਉਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੂੰ ਮਾਰਨ ਦੀ ਗੱਲ ਵੀ ਕਹੀ ਸੀ। ਉਸ ਨੇ ਆਪਣੇ ਆਪ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਮੈਂਬਰ ਐਲਾਨਿਆ ਸੀ।

ਚਾਰ ਮੋਬਾਈਲ ਬਰਾਮਦ
ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਯੁੱਧਿਆ ਪੁਲਿਸ ਦੀ ਇਕ ਵਿਸ਼ੇਸ਼ ਟੀਮ ਤਕਨੀਕੀ ਨਿਗਰਾਨੀ ਰਾਹੀਂ ਭਾਗਲਪੁਰ ਪਹੁੰਚੀ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਸ਼ੁੱਕਰਵਾਰ ਦੇਰ ਰਾਤ ਦੋਸ਼ੀ ਮੁਹੰਮਦ ਮਕਸੂਦ ਦੇ ਘਰ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਚਾਰ ਮੋਬਾਈਲ ਬਰਾਮਦ ਕੀਤੇ ਗਏ ਹਨ।

ਮੁਹੰਮਦ ਮਕਸੂਦ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਸਬੰਧਤ ਸੰਦੇਸ਼ ਭੇਜਦਾ ਸੀ
ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਹੰਮਦ ਮਕਸੂਦ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਆਮਿਰ ਦੇ ਸੰਪਰਕ ‘ਚ ਸੀ। ਉਹ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਸਬੰਧਤ ਸੰਦੇਸ਼ ਭੇਜਦਾ ਸੀ ਅਤੇ ਸਾਈਬਰ ਧੋਖਾਧੜੀ ਵਿੱਚ ਵੀ ਸ਼ਾਮਲ ਸੀ। ਮੁਹੰਮਦ ਮਕਸੂਦ ਦੀ ਸਿਹਤ ਦੀ ਜਾਂਚ ਕਰਨ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਦੀ ਟੀਮ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਅਯੁੱਧਿਆ ਲੈ ਕੇ ਜਾਵੇਗੀ।

Exit mobile version