Home ਪੰਜਾਬ ਜਲੰਧਰ ‘ਚ ਭਲਕੇ ਸਥਾਨਕ ਛੁੱਟੀ ਦਾ ਕੀਤਾ ਗਿਆ ਐਲਾਨ

ਜਲੰਧਰ ‘ਚ ਭਲਕੇ ਸਥਾਨਕ ਛੁੱਟੀ ਦਾ ਕੀਤਾ ਗਿਆ ਐਲਾਨ

0

ਜਲੰਧਰ : ਜਲੰਧਰ ਜ਼ਿਲ੍ਹੇ ਵਿੱਚ ਭਲਕੇ 17 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਜ਼ਿਲ੍ਹਾ ਜਲੰਧਰ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਹੋਰ ਅਦਾਰਿਆਂ ਵਿੱਚ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ  (Shri Siddh Baba Sodhal Maharaj Ji) ਦੇ ਸਾਲਾਨਾ ਮੇਲੇ ਵਿੱਚ ਸੰਗਤਾਂ ਦੀ ਸ਼ਰਧਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭਲਕੇ ਯਾਨੀ ਮੰਗਲਵਾਰ 17 ਸਤੰਬਰ 2024 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਉੱਤਰੀ ਭਾਰਤ ਦੇ ਪ੍ਰਸਿੱਧ ਇਤਿਹਾਸਕ ਬਾਬਾ ਸੋਢਲ ਜੀ ਦਾ ਮੇਲਾ 17 ਸਤੰਬਰ ਨੂੰ ਲਗਾਇਆ ਜਾਵੇਗਾ, ਜਿਸ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ (ਰਜਿ.) ਦੇ ਪ੍ਰਧਾਨ ਪੰਕਜ ਚੱਢਾ ਨੇ ਮੇਲੇ ਵਾਲੀ ਥਾਂ ਦਾ ਦੌਰਾ ਕਰਕੇ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਮੇਲੇ ਵਾਲੇ ਰਸਤੇ ‘ਤੇ ਵੱਖ-ਵੱਖ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਸਜਾਈਆਂ ਹੋਈਆਂ ਹਨ। ਮੇਲੇ ਦੇ ਮੌਕੇ ‘ਤੇ 16 ਸਤੰਬਰ ਨੂੰ ਸ਼ਾਮ 5 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਜਿਸ ਦੇ ਨਾਲ ਹੀ ਮੇਲੇ ਦੀ ਰਸਮੀ ਸ਼ੁਰੂਆਤ ਹੋਵੇਗੀ, ਇਸ ਦੇ ਨਾਲ ਹੀ 17 ਸਤੰਬਰ ਨੂੰ ਸਵੇਰੇ 11 ਵਜੇ ਮੰਦਰ ‘ਚ ਹਵਨ ਯੱਗ ਕੀਤਾ ਜਾਵੇਗਾ। ਦੁਪਹਿਰ 1:30 ਵਜੇ ਸ਼ਹਿਰ ਦੇ ਵੱਖ-ਵੱਖ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Exit mobile version