ਸੋਨੀਪਤ : ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ। ਆਖਰੀ ਸਮੇਂ ‘ਤੇ ਕਾਂਗਰਸ ਅਤੇ ਭਾਜਪਾ ਆਪਣੇ ਬਾਗੀ ਨੇਤਾਵਾਂ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਸੋਨੀਪਤ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਕਵਿਤਾ ਜੈਨ ਅਤੇ ਉਨ੍ਹਾਂ ਦੇ ਪਤੀ ਰਾਜੀਵ ਜੈਨ ਨੂੰ ਮਨਾਉਣ ਲਈ ਅੱਜ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਸੋਨੀਪਤ ਪਹੁੰਚੇ। ਬੰਦ ਕਮਰਾ ਮੀਟਿੰਗ ਤੋਂ ਬਾਅਦ ਨਾਇਬ ਸੈਣੀ ਨੇ ਕਵਿਤਾ ਜੈਨ ਅਤੇ ਰਾਜੀਵ ਜੈਨ ਨੂੰ ਮਨਾ ਲਿਆ। ਹੁਣ ਰਾਜੀਵ ਜੈਨ ਆਪਣੀ ਨਾਮਜ਼ਦਗੀ ਵਾਪਸ ਲੈ ਲੈਣਗੇ।
ਦੱਸ ਦੇਈਏ ਕਿ ਸੋਨੀਪਤ ਤੋਂ ਭਾਜਪਾ ਨੇ ਕਾਂਗਰਸ ਤੋਂ ਆਏ ਨਿ ਖਿਲ ਮਦਾਨ ਨੂੰ ਟਿਕਟ ਦਿੱਤੀ ਹੈ। ਜਿਸ ਤੋਂ ਬਾਅਦ ਰਾਜੀਵ ਜੈਨ ਨੇ ਭਾਜਪਾ ਖ਼ਿਲਾਫ਼ ਬਗਾਵਤ ਕਰ ਦਿੱਤੀ ਅਤੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ। ਉਧਰ ਹਿਸਾਰ ‘ਚ ਭਾਜਪਾ ਦੇ ਮਹਿਲਾ ਮੋਰਚਾ ਦੀ ਸਾਬਕਾ ਮੁਖੀ ਗਾਇਤਰੀ ਦੇਵੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ‘ਚ ਲਿ ਖਿਆ- ਮਹਿਲਾ ਮੋਰਚਾ ਨਾਲ ਜੁੜੀ ਕਿਸੇ ਵੀ ਔਰਤ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਹੈ।