Homeਸੰਸਾਰਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਇਕ ਦਿਨ 'ਚ 2 ਵਾਰ ਆਇਆ ਭੂਚਾਲ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਇਕ ਦਿਨ ‘ਚ 2 ਵਾਰ ਆਇਆ ਭੂਚਾਲ

ਵੈਨਕੂਵਰ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (Canada’s British Columbia) ਸੂਬੇ ਦੇ ਉੱਤਰੀ ਤੱਟ ‘ਤੇ ਬੀਤੇ ਦਿਨ ਦੋ ਭੂਚਾਲ ਆਏ, ਜਿਨ੍ਹਾਂ ‘ਚੋਂ ਇਕ ਦੀ ਤੀਬਰਤਾ 6.5 ਸੀ। ਫਿਲਹਾਲ ਇਨ੍ਹਾਂ ਭੂਚਾਲਾਂ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਪਹਿਲੇ ਭੂਚਾਲ ਦੀ ਤੀਬਰਤਾ 6.5 ਮਾਪੀ ਗਈ, ਜੋ ਸਥਾਨਕ ਸਮੇਂ ਅਨੁਸਾਰ ਦੁਪਹਿਰ 3:20 ਵਜੇ ਆਇਆ। ਉਨ੍ਹਾਂ ਨੇ ਕਿਹਾ ਕਿ ਇਸਦਾ ਕੇਂਦਰ ਵੈਨਕੂਵਰ ਤੋਂ ਲਗਭਗ 1,720 ਕਿਲੋਮੀਟਰ ਉੱਤਰ ਵਿੱਚ ਸਥਿਤ ਹੈਦਾ ਗਵਾਈ ਟਾਪੂ ਦੇ ਨੇੜੇ 33 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਨੈਚੁਰਲ ਰਿਸੋਰਸਜ਼ ਕੈਨੇਡਾ ਨੇ ਦੱਸਿਆ ਕਿ ਕਰੀਬ ਇੱਕ ਘੰਟੇ ਬਾਅਦ ਉਸੇ ਇਲਾਕੇ ਵਿੱਚ 4.5 ਤੀਬਰਤਾ ਦਾ ਦੂਜਾ ਭੂਚਾਲ ਆਇਆ। ਅਮਰੀਕੀ ਸੁਨਾਮੀ ਚੇਤਾਵਨੀ ਕੇਂਦਰ ਨੇ ਕਿਹਾ ਕਿ ਇਨ੍ਹਾਂ ਭੂਚਾਲਾਂ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਅਤੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments