Homeਸੰਸਾਰਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਇਕ ਵਾਰ ਫਿਰ ਗੋਲੀਆਂ ਚਲਣ...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਵਾਰ ਫਿਰ ਗੋਲੀਆਂ ਚਲਣ ਦੀ ਖ਼ਬਰ ਆਈ ਸਾਹਮਣੇ

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Former US President Donald Trump) ‘ਤੇ ਇਕ ਵਾਰ ਫਿਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਫਲੋਰੀਡਾ ‘ਚ ਐਤਵਾਰ ਦੁਪਹਿਰ ਨੇੜੇ ਗੋਲੀ ਚੱਲਣ ਦੀ ਖ਼ਬਰ ਹੈ, ਹਾਲਾਂਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਟਰੰਪ ਦੀ ਮੁਹਿੰਮ ਟੀਮ ਅਤੇ ਖੁਫੀਆ ਸੇਵਾ ਨੇ ਇਹ ਜਾਣਕਾਰੀ ਦਿੱਤੀ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਗੋਲੀਬਾਰੀ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਉਮੀਦਵਾਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ ਜਾਂ ਨਹੀਂ। ਯੂ.ਐਸ ਸੀਕ੍ਰੇਟ ਸਰਵਿਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਘਟਨਾ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਫਲੋਰੀਡਾ ਵਿੱਚ ਇਕ ਗੋਲਫ ਕੋਰਸ ਦੇ ਬਾਹਰ ਗੋਲੀਆਂ ਚਲਣ ਦੀ ਆਵਾਜ਼ ਸੁਣਾਈ ਦਿੱਤੀ, ਜਿੱਥੇ ਟਰੰਪ ਖੇਡ ਰਹੇ ਸੀ।

ਫਲੋਰੀਡਾ ਦੇ ਪਾਮ ਬੀਚ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਅਨੁਸਾਰ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਿਡੇਨ ਅਤੇ ਡੈਮੋਕਰੇਟਿਕ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੋਵਾਂ ਨੂੰ ਇਸ ਜਾਂਚ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਇਸ ਬਾਰੇ ਨਿਯਮਤ ਅਪਡੇਟ ਦਿੱਤੇ ਜਾਣਗੇ। ਵ੍ਹਾਈਟ ਹਾਊਸ ਨੇ ਕਿਹਾ ਕਿ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਟਰੰਪ ਸੁਰੱਖਿਅਤ ਹਨ।

ਇਸ ਤੋਂ ਪਹਿਲਾਂ 13 ਜੁਲਾਈ ਨੂੰ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਦੌਰਾਨ ਸਾਬਕਾ ਰਾਸ਼ਟਰਪਤੀ ਟਰੰਪ (78) ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ ਸੀ। ਇਸ ਹਮਲੇ ‘ਚ ਟਰੰਪ ਦੇ ਸੱਜੇ ਕੰਨ ਕੋਲੋਂ ਗੋਲੀ ਨਿਕਲ ਗਈ ਸੀ, ਜਦਕਿ ਰੈਲੀ ‘ਚ ਸ਼ਾਮਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਸੀ। ਟਰੰਪ ਪੱਛਮੀ ਤੱਟ ਦੇ ਦੌਰੇ ਤੋਂ ਇਸ ਹਫਤੇ ਦੇ ਅੰਤ ਵਿੱਚ ਫਲੋਰਿਡਾ ਪਰਤੇ ਹਨ। ਮੁਹਿੰਮ ਟੀਮ ਨੇ ਇਸ ਮਾਮਲੇ ‘ਤੇ ਤੁਰੰਤ ਹੋਰ ਜਾਣਕਾਰੀ ਨਹੀਂ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments