Home ਦੇਸ਼ IMD ਨੇ ਅੱਜ ਝਾਰਖੰਡ ਤੇ ਬਿਹਾਰ ‘ਚ ਭਾਰੀ ਮੀਂਹ ਦੀ ਜਤਾਈ ਸੰਭਾਵਨਾ

IMD ਨੇ ਅੱਜ ਝਾਰਖੰਡ ਤੇ ਬਿਹਾਰ ‘ਚ ਭਾਰੀ ਮੀਂਹ ਦੀ ਜਤਾਈ ਸੰਭਾਵਨਾ

0

ਨਵੀਂ ਦਿੱਲੀ: ਇਸ ਸਾਲ ਮਾਨਸੂਨ ਨੇ ਮੌਸਮ ਦੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ ਐਨ.ਸੀ.ਆਰ. ਵਿੱਚ ਅਗਸਤ ਅਤੇ ਸਤੰਬਰ ਵਿੱਚ ਪਏ ਮੀਂਹ ਨੇ ਪਿਛਲੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ, ਜਦੋਂ ਕਿ ਪੂਰਬੀ ਭਾਰਤ ਦੇ ਰਾਜਾਂ ਵਿੱਚ ਮੀਂਹ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਉੜੀਸਾ ਅਤੇ ਗੰਗਾ ਪੱਛਮੀ ਬੰਗਾਲ ਲਈ ਅਗਲੇ 24 ਘੰਟਿਆਂ ਨੂੰ ਨਾਜ਼ੁਕ ਦੱਸਿਆ ਹੈ।

ਡੂੰਘਾ ਦਬਾਅ
ਆਈ.ਐਮ.ਡੀ. ਦੇ ਅਨੁਸਾਰ, ਅੱਜ ਯਾਨੀ ਮੰਗਲਵਾਰ ਨੂੰ ਝਾਰਖੰਡ ਅਤੇ ਬਿਹਾਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦੋਂ ਕਿ ਦਿੱਲੀ-ਐਨ.ਸੀ.ਆਰ. ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਬੰਗਾਲ ਦੀ ਖਾੜੀ ਵਿੱਚ ਗੰਗਾ ਪੱਛਮੀ ਬੰਗਾਲ ਉੱਤੇ ਇੱਕ ਡੂੰਘਾ ਦਬਾਅ ਬਣ ਰਿਹਾ ਹੈ, ਜੋ ਉੱਤਰ ਅਤੇ ਉੱਤਰ-ਪੱਛਮ ਵੱਲ ਵਧ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਓਡੀਸ਼ਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਪੂਰਬੀ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਪੈ ਰਿਹਾ ਹੈ।

ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ
ਮੌਸਮ ਵਿਭਾਗ ਨੇ ਝਾਰਖੰਡ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਦਕਿ ਛੱਤੀਸਗੜ੍ਹ, ਉੜੀਸਾ, ਪੱਛਮੀ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੜੀਸਾ ਅਤੇ ਝਾਰਖੰਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਝਾਰਖੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਅਲਰਟ ਜਾਰੀ ਕੀਤਾ ਗਿਆ ਹੈ। ਬਿਹਾਰ ਅਤੇ ਉੱਤਰਾਖੰਡ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ ਐਨ.ਸੀ.ਆਰ. ਵਿੱਚ ਸਤੰਬਰ ਦੇ ਪਹਿਲੇ ਹਿੱਸੇ ਵਿੱਚ ਭਾਰੀ ਮੀਂਹ ਪਿਆ ਹੈ ਅਤੇ ਇਸ ਖੇਤਰ ਦਾ ਮੀਂਹ ਦਾ ਕੋਟਾ ਪੂਰਾ ਹੋ ਗਿਆ ਹੈ। ਹਾਲਾਂਕਿ ਐਤਵਾਰ ਤੋਂ ਮੀਂਹ ਰੁਕ ਗਿਆ ਹੈ। ਅਸਮਾਨ ‘ਚ ਬੱਦਲਵਾਈ ਰਹਿ ਸਕਦੀ ਹੈ, ਪਰ ਕੋਈ ਨਵਾ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਈ.ਐਮ.ਡੀ. ਦੇ ਅਨੁਸਾਰ, ਭਲਕੇ ਦਿੱਲੀ ਐਨ.ਸੀ.ਆਰ. ਵਿੱਚ ਹਲਕਾ ਮੀਂਹ ਪੈ ਸਕਦਾ ਹੈ।

Exit mobile version