ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਆਪਣਾ 74ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਪੀ.ਐਮ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਮੋਦੀ ਦੇ ਨਵੇਂ ਅਤੇ ਸੁਧਰੇ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਵਿੱਚ ਮਦਦ ਕਰਨਗੇ। ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਇੱਕ ਸ਼ਹਿਰ ਵਿੱਚ ਹੋਇਆ ਸੀ।
ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ – ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਬਹੁਤ ਸਾਰੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਆਪਣੀ ਅਗਵਾਈ ਯੋਗਤਾ ਅਤੇ ਕਾਰਜਾਂ ਦੇ ਬਲ ‘ਤੇ ਤੁਸੀਂ ਦੇਸ਼ ਨੂੰ ਅਸਾਧਾਰਨ ਦਿਸ਼ਾ ਦਿੱਤੀ ਹੈ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਮਾਣ ਵਧਾਇਆ ਹੈ।
ਉਨ੍ਹਾਂ ਅੱਗੇ ਕਿਹਾ- ‘ਮੈਂ ਚਾਹੁੰਦੀ ਹਾਂ ਕਿ ਰਾਸ਼ਟਰ ਨੂੰ ਪਹਿਲ ਦੇਣ ਦੀ ਭਾਵਨਾ ਨਾਲ ਤੁਹਾਡੇ ਦੁਆਰਾ ਕੀਤੇ ਜਾ ਰਹੇ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਰਾਹ ਪੱਧਰਾ ਕਰਨਗੇ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਤੁਹਾਡੀ ਲੰਬੀ ਉਮਰ ਹੋਵੇ ਅਤੇ ਹਮੇਸ਼ਾ ਤੰਦਰੁਸਤ ਅਤੇ ਖੁਸ਼ ਰਹੋ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਜੂਨ 2024 ਨੂੰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ।