Home ਪੰਜਾਬ ਮੋਹਾਲੀ ‘ਤੇ ਚੰਡੀਗੜ੍ਹ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਹੋ...

ਮੋਹਾਲੀ ‘ਤੇ ਚੰਡੀਗੜ੍ਹ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਹੋ ਰਿਹਾ ਹੈ ਵਾਧਾ

0

ਚੰਡੀਗੜ੍ਹ : ਮੋਹਾਲੀ ਅਤੇ ਚੰਡੀਗੜ੍ਹ ਵਿੱਚ ਡੇਂਗੂ ਦੇ ਮਰੀਜ਼ਾਂ  (Dengue Patients) ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨੇ ਚੰਡੀਗੜ੍ਹ ਦੇ ਸਿਹਤ ਵਿਭਾਗ ਨੂੰ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਪੰਚਕੂਲਾ ਅਤੇ ਮੋਹਾਲੀ ਵਰਗੇ ਗੁਆਂਢੀ ਜ਼ਿਲ੍ਹਿਆਂ ਵਿੱਚ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਕਿਹਾ ਹੈ। ਇਸ ਲਈ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਲੋੜ ਹੈ। ਸਲਾਹਕਾਰ ਨੇ ਸਿਹਤ ਵਿਭਾਗ ਦੇ ਮਲੇਰੀਆ ਵਿੰਗ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਐਮ.ਓ. ਐਚ. ਵਿੰਗ ਨੂੰ ਫੀਲਡ ਓਪਰੇਸ਼ਨਾਂ ਵਿੱਚ ਸਹਿਯੋਗ ਕਰਨ ਅਤੇ ਸਬੰਧਤ ਉਪ-ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਨੇ ਸਿਹਤ ਕਰਮਚਾਰੀਆਂ ਦੁਆਰਾ ਘਰ-ਘਰ ਜਾ ਕੇ ਸਰਵੇਖਣ ਕਰਨ ‘ਤੇ ਜ਼ੋਰ ਦਿੱਤਾ ਹੈ। ਦੱਸ ਦੇਈਏ ਕਿ 15 ਸਤੰਬਰ ਤੱਕ ਮੋਹਾਲੀ ਜ਼ਿਲੇ ‘ਚ ਕਰੀਬ 136 ਲੋਕ ਡੇਂਗੂ ਦੀ ਲਪੇਟ ‘ਚ ਆ ਚੁੱਕੇ ਹਨ। ਭਾਵੇਂ ਡੇਂਗੂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਪੀੜਤ ਬਣਾ ਰਿਹਾ ਹੈ ਪਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਆਉਣ ਵਾਲੇ 1-2 ਮਹੀਨਿਆਂ ‘ਚ ਡੇਂਗੂ ਤੇਜ਼ੀ ਨਾਲ ਫੈਲੇਗਾ। ਅਜਿਹੇ ‘ਚ ਲੋਕਾਂ ਨੂੰ ਇਸ ਮਾਮਲੇ ‘ਚ ਸਾਵਧਾਨ ਰਹਿਣਾ ਹੋਵੇਗਾ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਲੋਕਾਂ ਨੂੰ ਡੇਂਗੂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅੰਦਰ ਅਤੇ ਆਲੇ-ਦੁਆਲੇ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।

Exit mobile version