ਹੁਸ਼ਿਆਰਪੁਰ : ਇੱਥੋਂ ਦੇ ਹਲਕਾ ਦਸੂਹਾ ਦੇ ਪਿੰਡ ਪਾਵੇ ਝਿੰਗੜਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇੱਕ ਪਰਿਵਾਰ ਦੇ 3 ਜੀਆਂ ਦੀਆਂ ਚਿਖਾਵਾਂ ਸੜ ਗਈਆਂ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ, ਜਿਨ੍ਹਾਂ ਨੂੰ ਬੀਤੇ ਦਿਨ ਇੱਕ ਤੇਜ਼ ਰਫ਼ਤਾਰ ਬੱਸ ਨੇ ਕੁਚਲ ਦਿੱਤਾ ਸੀ। ਤਿੰਨਾਂ ਲੋਕਾਂ ਦਾ ਅੰਤਿਮ ਸੰਸਕਾਰ ਪਰਿਵਾਰ ਵਿੱਚ ਇਕੱਲੇ ਰਹਿ ਗਏ ਵੱਡੇ ਪੁੱਤਰ ਨੇ ਕੀਤਾ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 8 ਦਿਨ ਪਹਿਲਾਂ ਵਾਪਰੇ ਸੜਕ ਹਾਦਸੇ ਵਿੱਚ ਸੁਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਮਾਤਾ ਪਰਮਜੀਤ ਅਤੇ ਸੁਰਿੰਦਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਪਹਿਲਾਂ ਹੀ ਦਸੂਹਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਸੀ। ਉਮੀਦ ਜਤਾਈ ਜਾ ਰਹੀ ਸੀ ਕਿ ਅੰਮ੍ਰਿਤਸਰ ਵਿਖੇ ਦਾਖਲ ਮਾਂ-ਪੁੱਤਰ ਜਲਦੀ ਠੀਕ ਹੋ ਜਾਣਗੇ ਅਤੇ ਆਪਣੇ ਵੱਡੇ ਪੁੱਤਰ ਸੁਖਵਿੰਦਰ ਸਿੰਘ ਨੂੰ ਆਖਰੀ ਵਾਰ ਦੇਖ ਸਕਣਗੇ। ਪਰ ਇਲਾਜ ਦੌਰਾਨ ਉਨ੍ਹਾਂ ਦੀ ਵੀ ਮੌਤ ਹੋ ਗਈ। ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ।