ਲੁਧਿਆਣਾ : ਲੁਧਿਆਣਾ (Ludhiana) ‘ਚ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਹੁੰਦੀ ਨਜ਼ਰ ਆ ਰਹੀ ਹੈ। ਜਾਣਕਾਰੀ ਮੁਤਾਬਕ ਅਮਰੀਕੀ ਦੂਤਘਰ ਵੱਲੋਂ 7 ਪੰਜਾਬੀ ਏਜੰਟਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਜਿਸ ਕਾਰਨ ਲੁਧਿਆਣਾ ਪੁਲਿਸ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਟਰੈਵਲ ਏਜੰਟਾਂ ‘ਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਏਜੰਟ ਬੱਚਿਆਂ ਤੋਂ ਫੰਡ ਸ਼ੋਅ ਕਰਨ ਲਈ ਕਈ ਗੁਣਾ ਵਿਆਜ ਵਸੂਲਦੇ ਸਨ। ਮੋਹਾਲੀ, ਜ਼ੀਰਕਪੁਰ, ਲੁਧਿਆਣਾ ਅਤੇ ਬਰਨਾਲਾ ਦੇ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਭਾਰਤ ‘ਚ ਅਮਰੀਕੀ ਦੂਤਾਵਾਸ ਨਾਲ ਧੋਖਾਧੜੀ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਅਮਰੀਕੀ ਦੂਤਾਵਾਸ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਸ਼ਿਕਾਇਤ ਭੇਜੀ ਹੈ, ਜਿਸ ‘ਚ ਉਨ੍ਹਾਂ ਏਜੰਟਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਲੁਧਿਆਣਾ ਪੁਲਿਸ ਨੇ ਇੱਕ ਏਜੰਟ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ 7 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਐੱਸ.ਐੱਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਸੀ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਇਹ ਤਸਦੀਕ ਕਰਨ ਲਈ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਹੈ, ਜਿਸ ਲਈ ਇੱਕ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਪੜਤਾਲ ਤੋਂ ਬਾਅਦ 7 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਿਵੇਂ-ਜਿਵੇਂ ਜਾਂਚ ਤੇਜ਼ ਹੋ ਰਹੀ ਹੈ, ਉਹ ਸਖ਼ਤ ਕਾਰਵਾਈ ਕਰ ਰਹੇ ਹਨ।