Homeਪੰਜਾਬਪੰਜਾਬ 'ਚ ਨੌਕਰੀ ਦੇ ਚਾਹਵਾਨਾਂ ਲਈ ਖਾਸ ਮੌਕਾ

ਪੰਜਾਬ ‘ਚ ਨੌਕਰੀ ਦੇ ਚਾਹਵਾਨਾਂ ਲਈ ਖਾਸ ਮੌਕਾ

ਚੰਡੀਗੜ੍ਹ : ਪੰਜਾਬ ਹੁਨਰ ਵਿਕਾਸ ਮਿਸ਼ਨ (The Punjab Skill Development Mission) (ਪੀ.ਐਸ.ਡੀ.ਐਮ.) ਨੇ 20 ਉਦਯੋਗਾਂ ਅਤੇ ਉਦਯੋਗ ਸੰਘਾਂ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ 50,000 ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਐਲਾਨ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਦਯੋਗ ਦੇ ਨੇਤਾਵਾਂ, ਨੀਤੀ ਨਿਰਮਾਤਾਵਾਂ ਅਤੇ ਹਿੱਸੇਦਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਮੀਟ-2024 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨਾਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਉਦਯੋਗਿਕ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤਿਆਂ ‘ਤੇ ਹਸਤਾਖਰ ਕੀਤੇ ਗਏ।

ਉਨ੍ਹਾਂ ਨੇ 750 ਉਮੀਦਵਾਰਾਂ ਦੇ ਨਾਲ ਰਾਜ ਭਰ ਵਿੱਚ 23 ਸਿਖਲਾਈ ਕੇਂਦਰਾਂ ਦਾ ਡਿਜੀਟਲ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਅਤੇ ਸਰਟੀ ਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ, ‘ਸਾਡੇ ਨੌਜਵਾਨਾਂ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ’ ਵਿਸ਼ੇ ‘ਤੇ ਇੱਕ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਕਾਸਸ਼ੀਲ ਬਾਜ਼ਾਰ ਦੇ ਸੰਦਰਭ ਵਿੱਚ ਨੌਜਵਾਨਾਂ ਅਤੇ ਕਰਮਚਾਰੀਆਂ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ਵਿੱਚ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਇੰਸਟੀਚਿਊਟ ਦੇ ਸਹਾਇਕ ਡਾਇਰੈਕਟਰ ਰੇਂਜ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰ ਭਾਰਤ ਦੇ ਸਿੱਖਿਆ ਪ੍ਰਧਾਨ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸੰਜੀਵ ਸ਼ਰਮਾ, ਆਰ.ਡੀ.ਐਸ.ਡੀ.ਈ. ਪੰਜਾਬ ਦੇ ਖੇਤਰੀ ਨਿਰਦੇਸ਼ਕ ਲੈਫਟੀਨੈਂਟ ਕਰਨਲ ਵਿਸ਼ਾਲ ਅਰੋੜਾ, ਡਾਇਰੈਕਟਰ ਤਕਨੀਕੀ ਸਿੱਖਿਆ, ਸਿਖਲਾਈ ਅਤੇ ਉਚੇਰੀ ਸਿੱਖਿਆ ਵਿਭਾਗ ਨਵੀਂ ਦਿੱਲੀ ਦੇ ਮੁੱਖੀ ਭੁਪੇਸ਼ ਚੌਧਰੀ ਅਤੇ ਪੀ.ਐਚ.ਡੀ.ਸੀ.ਸੀ.ਆਈ. ਚੇਅਰਮੈਨ ਰੁਪਿੰਦਰ ਸਚਦੇਵਾ ਨੇ ਸ਼ਿਰਕਤ ਕੀਤੀ।

ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਡੀ.ਡੀ.ਯੂ.-ਜੀ.ਕੇ.ਵਾਈ. ਇਸ ਪਹਿਲਕਦਮੀ ਤਹਿਤ ਇਹ ਪੰਜਾਬ ਵਿੱਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਮਾਈ ਭਾਗੋ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਅਤੇ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਵੀ.ਐਸ.ਐਮ (ਸੇਵਾਮੁਕਤ), ਡਾਇਰੈਕਟਰ ਜਨਰਲ ਸੀ-ਪੀ.ਆਈ.ਟੀ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments