ਚੰਡੀਗੜ੍ਹ : ਸਿੱਖਿਆ ਵਿਭਾਗ (Education department) ਨੇ ਸਰਕਾਰੀ ਸਕੂਲਾਂ ਤੋਂ 45 ਲੱਖ ਰੁਪਏ ਤੋਂ ਵੱਧ ਦੀ ਵਸੂਲੀ ਲਈ ਚੰਡੀਗੜ੍ਹ (Chandigarh) ਸ਼ਹਿਰ ਦੇ 50 ਸਰਕਾਰੀ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਟਾਫ਼ ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਤੱਕ ਸਤੰਬਰ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਰਿਜ਼ਰਵੇਸ਼ਨ ਕੈਟਾਗਰੀ ਵਿੱਚ ਦਾਖ਼ਲੇ ਸਮੇਂ ਵਿਦਿਆਰਥੀਆਂ ਵੱਲੋਂ ਐਸ.ਸੀ. ਕੈਟਾਗਰੀ ਦੇ ਸਰਟੀਫਿਕੇਟ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚੋਂ ਕਈ ਅਜਿਹੇ ਬੱਚੇ ਪਾਏ ਗਏ ਜਿਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਖ਼ਲੇ ਲਈ ਐਸ.ਸੀ. ਆਡਿਟ ਰਿਪੋਰਟ 2018 ਤੋਂ 2023 ਤੱਕ ਦੀ ਦੱਸੀ ਜਾਂਦੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਨੂੰ ਜਾਰੀ ਨੋਟਿਸ ਵਿੱਚ ਸੈਕਟਰ-22 ਦੇ ਸਰਕਾਰੀ ਸਕੂਲ ’ਤੇ 8 ਲੱਖ 48 ਹਜ਼ਾਰ ਤੋਂ ਵੱਧ ਦੀ ਵਸੂਲੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰ-48 ਦੇ ਸਰਕਾਰੀ ਸਕੂਲ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।