Homeਪੰਜਾਬਪੰਜਾਬ 'ਚ ਇੱਕ ਵਾਰ ਫਿਰ ਬੇਅਦਬੀ ਦੀ ਘਟਨਾ ਆਈ ਸਾਹਮਣੇ

ਪੰਜਾਬ ‘ਚ ਇੱਕ ਵਾਰ ਫਿਰ ਬੇਅਦਬੀ ਦੀ ਘਟਨਾ ਆਈ ਸਾਹਮਣੇ

ਕਪੂਰਥਲਾ : ਅੱਜ ਨਡਾਲਾ (Nadala) ਦੇ ਜੱਜੀ ਮਾਰਗ ’ਤੇ ਛੱਪੜ ਨੇੜੇ ਤਿੰਨ ਗੁਟਕਾ ਸਾਹਿਬ ਅਤੇ ਵੱਖ-ਵੱਖ ਧਰਮਾਂ ਨਾਲ ਸਬੰਧਤ ਧਾਰਮਿਕ ਤਸਵੀਰਾਂ ਇਤਰਾਜ਼ਯੋਗ ਹਾਲਤ ਵਿੱਚ ਪਈਆਂ ਮਿਲੀਆਂ। ਇਸ ਦੌਰਾਨ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਕਮਲਜੀਤ ਬਿੱਲਾ ਖੱਖ ਨੇ ਸਥਾਨਕ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਬਾਸੀ ਨੂੰ ਸੂਚਿਤ ਕੀਤਾ ਤਾਂ ਮੈਨੇਜਰ ਨੇ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਛੱਪੜ ਵਿੱਚੋਂ ਗੁਟਕਾ ਸਾਹਿਬ ਅਤੇ ਧਾਰਮਿਕ ਸਮੱਗਰੀ ਨੂੰ ਬਾਹਰ ਕੱਢਿਆ ਫੋਟੋਆਂ ਕੱਢ ਕੇ ਗੁਰਦੁਆਰਾ ਸਾਹਿਬ ਲਿਜਾਈਆਂ ਗਈਆਂ।

ਇਸੇ ਦੌਰਾਨ ਸੂਚਨਾ ਮਿਲਦੇ ਹੀ ਡੀ.ਐਸ.ਪੀ ਭੁਲੱਥ ਕਰਨੈਲ ਸਿੰਘ, ਥਾਣਾ ਮੁਖੀ ਸੁਭਾਨਪੁਰ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀ.ਐਸ.ਪੀ ਕਰਨੈਲ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਮੈਨੇਜਰ ਦੀ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments