Homeਪੰਜਾਬਹਾਈਕੋਰਟ ਨੇ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ 'ਤੇ ਦੂਜੀ ਵਾਰ NSA ਲਗਾਉਣ...

ਹਾਈਕੋਰਟ ਨੇ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ‘ਤੇ ਦੂਜੀ ਵਾਰ NSA ਲਗਾਉਣ ਦਾ ਰਿਕਾਰਡ ਪੰਜਾਬ ਸਰਕਾਰ ਤੋਂ ਕੀਤਾ ਤਲਬ 

ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤ ਪਾਲ ਦੇ ਸਾਥੀਆਂ ਵੱਲੋਂ ਨੈਸ਼ਨਲ ਸਕਿਓਰਿਟੀ ਐਕਟ (NSA) ਨੂੰ ਲਾਗੂ ਕਰਨ ਅਤੇ ਇਸ ਦੇ ਹੋਰ ਵਾਧੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ‘ਚ ਰਹਿੰਦਿਆਂ ਵੀ ਅੰਮ੍ਰਿਤ ਪਾਲ ਦੇ ਸਾਥੀ ਵੱਖਵਾਦੀਆਂ ਦੇ ਸੰਪਰਕ ‘ਚ ਸਨ। ਇਸ ‘ਤੇ ਹਾਈਕੋਰਟ ਨੇ ਹੁਣ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ‘ਤੇ ਦੂਜੀ ਵਾਰ ਐਨ.ਐਸ.ਏ ਲਗਾਉਣ ਦਾ ਰਿਕਾਰਡ ਪੰਜਾਬ ਸਰਕਾਰ ਤੋਂ ਤਲਬ ਕੀਤਾ ਗਿਆ ਹੈ।

ਨਾਲ ਹੀ ਇਸ ਦੀ ਪੁਸ਼ਟੀ ਕਰਨ ਸਬੰਧੀ ਰਿਕਾਰਡ ਵੀ ਕੇਂਦਰ ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਅੰਮ੍ਰਿਤਪਾਲ ਦੇ ਸਾਥੀਆਂ ਸਰਵਜੀਤ ਸਿੰਘ ਕਲਸੀ, ਗੁਰਮੀਤ ਗਿੱਲ, ਪੱਪਲਪ੍ਰੀਤ ਸਿੰਘ ਤੇ ਹੋਰਨਾਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਐੱਨ.ਐਸ.ਏ. ਪਾਬੰਦੀਆਂ ਲਗਾਉਣ ਸਮੇਤ ਹੋਰ ਕਾਰਵਾਈਆਂ ਗੈਰ-ਸੰਵਿਧਾਨਕ, ਕਾਨੂੰਨ ਦੇ ਵਿਰੁੱਧ ਹਨ ਅਤੇ ਰਾਜਨੀਤਿਕ ਅਸਹਿਮਤੀ ਕਾਰਨ ਕੀਤੀਆਂ ਗਈਆਂ ਹਨ, ਜੋ ਕਿ ਖਤਰਨਾਕ ਹਨ। ਪਟੀਸ਼ਨਕਰਤਾ ਵਿਰੁੱਧ ਅਜਿਹਾ ਕੋਈ ਕੇਸ ਨਹੀਂ ਬਣਾਇਆ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਦਿੱਤੇ ਜਾ ਸਕਦੇ ਹਨ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਾ ਸਿਰਫ਼ ਇੱਕ ਸਾਲ ਤੋਂ ਵੱਧ ਸਮੇਂ ਤੋਂ ਪ੍ਰੀਵੈਨਟਿਵ ਡਿਟੈਂਸ਼ਨ ਐਕਟ ਲਾਗੂ ਕੀਤਾ ਗਿਆ ਹੈ, ਸਗੋਂ ਉਸ ਨੂੰ ਪੰਜਾਬ ਤੋਂ ਦੂਰ ਹਿਰਾਸਤ ਵਿੱਚ ਰੱਖ ਕੇ ਉਸ ਦੀ ਆਜ਼ਾਦੀ ਤੋਂ ਵਾਂਝਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੇ ਸਾਥੀਆਂ ਦੀ ਹਿਰਾਸਤ ਸੂਬੇ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਅੰਮ੍ਰਿਤਪਾਲ ਦੇ ਸਾਥੀ ਜੇਲ੍ਹ ਵਿੱਚ ਰਹਿੰਦਿਆਂ ਵੀ ਵੱਖਵਾਦੀਆਂ ਨਾਲ ਜੁੜੇ ਹੋਏ ਸਨ। ਅਜਿਹੀ ਸਥਿਤੀ ਵਿਚ ਉਨ੍ਹਾਂ ਦੀ ਹਿਰਾਸਤ ਵਿਚ ਵਾਧਾ ਕਰਨਾ ਸਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments