ਪੰਜਾਬ : ਸਾਬਕਾ ਮੰਤਰੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਦੇ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਸੋਢੀ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਦੀ ਸ਼ਿਕਾਇਤ ਹੈ, ਜਿਸ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਫਾਜ਼ਿਲਕਾ ਦੇ ਰਹਿਣ ਵਾਲੇ ਮਲਕੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸਾਲ 2022 ‘ਚ ਕੈਪਟਨ ਸਰਕਾਰ ਦੇ ਸਮੇਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਿੱਖਿਆ ਵਿਭਾਗ ‘ਚ ਕੰਮ ਕਰਕੇ ਉਨ੍ਹਾਂ ਦੀ ਬਦਲੀ ਕਰਵਾਉਣ ਦਾ ਭਰੋਸਾ ਦਿੱਤਾ ਸੀ। ਜਿਸ ਦੇ ਬਦਲੇ ਉਸ ਨੇ ਲਗਭਗ 17 ਲੱਖ ਰੁਪਏ ਦਿੱਤੇ। ਪੈਸੇ ਲੈ ਕੇ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਤਬਾਦਲਾ ਹੋਇਆ ਅਤੇ ਨਾ ਹੀ ਸਬੰਧਤ ਲੋਕਾਂ ਨੂੰ ਪੈਸੇ ਦਿੱਤੇ ਗਏ। ਹੁਣ 2 ਸਾਲ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਦਾ ਸਹਾਰਾ ਲੈ ਕੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।