Home ਪੰਜਾਬ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੰਗੀ ਮੁਆਫ਼ੀ

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੰਗੀ ਮੁਆਫ਼ੀ

0

ਪੰਜਾਬ : ਪੰਜਾਬੀ ਗਾਇਕ ਗੁਰਦਾਸ ਮਾਨ (Punjabi Singer Gurdas Maan) ਨੇ ਸਿੱਖ ਜਥੇਬੰਦੀਆਂ ਤੋਂ ਮੁਆਫ਼ੀ ਮੰਗੀ ਹੈ। ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰੇ ਭਾਸ਼ਣ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਕੰਨ ਫੜ ਕੇ ਅਤੇ ਦੋਵੇਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।

ਦੱਸ ਦੇਈਏ ਕਿ ਗੁਰਦਾਸ ਮਾਨ ਦੋ ਵਾਰ ਵਿਵਾਦਾਂ ਵਿੱਚ ਆ ਚੁੱਕੇ ਹਨ। ਇੱਕ ਵਾਰ ਵਿਦੇਸ਼ ਦੌਰੇ ਦੌਰਾਨ ਮਾਨ ਨੇ ਸ਼ੋਅ ਵਿੱਚ ਪ੍ਰਦਰਸ਼ਨ ਕਰ ਰਹੇ ਕੁਝ ਨੌਜਵਾਨਾਂ ਪ੍ਰਤੀ ਅਪਸ਼ਬਦ ਬੋਲੇ ​​ਸਨ। ਇਸ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਬਾਰੇ ਗੁਰਦਾਸ ਮਾਨ ਨੇ ਕਿਹਾ ਕਿ ਪਹਿਲਾਂ ਹਿੰਦੀ ਫਿਰ ਪੰਜਾਬੀ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ ਵਿੱਚ ਸਟੇਜ ’ਤੇ ਬੋਲਦਿਆਂ ਕਿਹਾ ਕਿ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਵੰਸ਼ ਵਿੱਚੋਂ ਹਨ। ਜਦੋਂ ਇਸ ਦੀ ਵੀਡੀਓ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ। ਉਨ੍ਹਾਂ ਨਕੋਦਰ ਪੁਲਿਸ ਸਟੇਸ਼ਨ ਅਤੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਦਫ਼ਤਰ ਅੱਗੇ 3 ਦਿਨਾਂ ਤੱਕ ਧਰਨਾ ਦਿੱਤਾ।

ਮਾਮਲਾ ਦਰਜ ਨਾ ਹੋਣ ‘ਤੇ ਜਥੇਬੰਦੀਆਂ ਨੇ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਨੇ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਵਿਵਾਦ ਤੋਂ ਬਾਅਦ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗੀ ਹੈ। ਫੇਸਬੁੱਕ ‘ਤੇ ਸ਼ੇਅਰ ਕੀਤੀ ਵੀਡੀਓ ‘ਚ ਗੁਰਦਾਸ ਮਾਨ ਨੇ ਕਿਹਾ, ‘ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਅਜਿਹਾ ਹੋਇਆ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ।

Exit mobile version