Home ਪੰਜਾਬ ਜਲੰਧਰ ਗੈਸ ਲੀਕ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ ਪੁਲਿਸ...

ਜਲੰਧਰ ਗੈਸ ਲੀਕ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

0

ਜਲੰਧਰ : ਜਲੰਧਰ ਦੇ ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਹੜਕੰਪ ਮਚ ਗਿਆ ਹੈ। ਘਟਨਾ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ  (Police Commissioner Swapan Sharma) ਖੁਦ ਮੌਕੇ ‘ਤੇ ਪਹੁੰਚ ਗਏ ਹਨ। ਬੇਸ਼ੱਕ ਕਰੀਬ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਗੈਸ ‘ਤੇ ਕਾਬੂ ਪਾਇਆ ਗਿਆ ਪਰ ਇਸ ਹਾਦਸੇ ‘ਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ, ਜਦਕਿ 3 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਰਿਹਾਇਸ਼ੀ ਇਲਾਕਾ ਹੈ। ਇਸ ਲਈ ਜਾਂਚ ਵਿੱਚ ਦੇਖਿਆ ਜਾਵੇਗਾ ਕਿ ਫੈਕਟਰੀ ਮਾਲਕ ਕੋਲ ਇਸ ਦਾ ਲਾਇਸੈਂਸ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਹ ਇੱਕ ਤਕਨੀਕੀ ਮਸਲਾ ਹੈ, ਇਸ ਲਈ ਜੋ ਵੀ ਫੈਕਟਰੀ ਦਾ ਮਾਲਕ ਹੈ, ਉਸ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਆਉਣ ਵਾਲੇ ਦੋ-ਦੋ ਦਿਨਾਂ ‘ਚ ਇਸ ‘ਤੇ ਕਾਰਵਾਈ ਜ਼ਰੂਰ ਹੋਵੇਗੀ।

ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਆਈਸ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਹੜਕੰਪ ਮੱਚ ਗਿਆ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।  ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਕਿਉਂਕਿ ਲੀਕ ਹੋਣ ਵਾਲੀ ਗੈਸ ਜ਼ਹਿਰੀਲੀ ਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਅੰਦਰੋਂ ਬਾਕੀ 3 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਇੱਕ ਦੀ ਮੌਤ ਹੋ ਗਈ ਹੈ।

Exit mobile version