Home ਪੰਜਾਬ ਡੇਰਾ ਮੁਖੀ ਦੀ ਸ਼ਰਮਨਾਕ ਹਰਕਤ ਦੇਖ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ

ਡੇਰਾ ਮੁਖੀ ਦੀ ਸ਼ਰਮਨਾਕ ਹਰਕਤ ਦੇਖ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ

0

ਮੋਗਾ : ਮੋਗਾ ਪੁਲਿਸ ਨੇ ਲੁਧਿਆਣਾ ਦੇ ਜਗਰਾਓਂ ਸਥਿਤ ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਕੁਝ ਦਿਨ ਪਹਿਲਾਂ ਇਕ ਹੋਰ ਲੜਕੀ ਨੇ ਵੀ ਇਸ ਬਾਬੇ ਖ਼ਿਲਾਫ਼ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਮੋਗਾ ਪੁਲਿਸ ਨੇ ਵੀ ਪੀੜਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਦੋਸ਼ੀ ਬਲਵਿੰਦਰ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ‘ਤੇ ਲਿਆਂਦਾ ਹੈ।

ਜਾਣਕਾਰੀ ਅਨੁਸਾਰ 6 ਮਈ ਨੂੰ ਡੇਰਾ ਚਰਨ ਘਾਟ ਦਾ ਮੁਖੀ ਬਲਵਿੰਦਰ ਸਿੰਘ 25 ਸਾਲਾ ਲੜਕੀ ਨੂੰ ਮੋਗਾ ਦੇ ਇਕ ਨਿੱਜੀ ਹੋਟਲ ‘ਚ ਲੈ ਕੇ ਆਇਆ ਅਤੇ ਉਸ ਨਾਲ ਬਲਾਤਕਾਰ ਕੀਤਾ। ਲੜਕੀ ਦਾ ਪਰਿਵਾਰ ਡੇਰੇ ‘ਤੇ ਜਾਂਦਾ ਸੀ, ਜਿਸ ਕਾਰਨ ਲੜਕੀ ਆਪਣੇ ਨਸ਼ੇੜੀ ਭਰਾ ਨੂੰ ਸੁਧਾਰਨ ਦੀ ਬੇਨਤੀ ਲੈ ਕੇ ਡੇਰੇ ‘ਚ ਗਈ ਸੀ। ਡੇਰੇ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੇ ਸਾਢੇ ਚਾਰ ਮਹੀਨੇ ਪਹਿਲਾਂ ਮੋਗਾ ਦੇ ਇੱਕ ਨਿੱਜੀ ਹੋਟਲ ਵਿੱਚ ਲੜਕੀ ਨੂੰ ਵਿਸ਼ੇਸ਼ ਅਰਦਾਸ ਕਰਨ ਦਾ ਕਹਿ ਕੇ ਬਲਾਤਕਾਰ ਕੀਤਾ ਅਤੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਹ ਲੜਕੀ ਨੂੰ ਡੇਰੇ ‘ਚ ਬੁਲਾ ਕੇ ਹਫਤੇ ‘ਚ ਦੋ ਵਾਰ ਉਸ ਨਾਲ ਬਲਾਤਕਾਰ ਕਰਦਾ ਸੀ। ਲੜਕੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਡੇਰਾ ਮੁਖੀ ਬਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

2 ਸਤੰਬਰ ਨੂੰ ਥਾਣਾ ਜਗਰਾਓਂ ਵਿਖੇ ਇੱਕ ਔਰਤ ਨੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਡੇਰੇ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਗੋਇੰਦਵਾਲਾ ਜੇਲ੍ਹ ਭੇਜ ਦਿੱਤਾ ਗਿਆ। ਹਾਲ ਹੀ ‘ਚ ਮੋਗਾ ਮੇਹਣਾ ਪੁਲਿਸ ਨੇ ਦੋਸ਼ੀ ਬਲਵਿੰਦਰ ਸਿੰਘ ਨੂੰ ਗੋਇੰਦਵਾਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ‘ਤੇ ਲਿਆ ਕੇ ਮੋਗਾ ਦੀ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ 2 ਦਿਨ ਦਾ ਰਿਮਾਂਡ ਲਿਆ ਹੈ।

ਥਾਣਾ ਮੇਹਣਾ ਦੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਬੁੱਧਵਾਰ ਨੂੰ ਪੀੜਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ ਖ਼ਿਲਾਫ਼ ਬਲਾਤਕਾਰ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵੀਰਵਾਰ ਨੂੰ ਮੁਲਜ਼ਮ ਬਲਵਿੰਦਰ ਸਿੰਘ ਨੂੰ ਹਿਰਾਸਤ ਲਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੀਤੇ ਦਿਨ ਦੋਸ਼ੀ ਬਲਵਿੰਦਰ ਸਿੰਘ ਨੂੰ ਗੋਇੰਦਵਾਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ‘ਤੇ ਮੋਗਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 2 ਦਿਨ ਦੇ ਰਿਮਾਂਡ ‘ਤੇ ਲਿਆ ਗਿਆ।

Exit mobile version