Homeਦੇਸ਼ਕਾਨਪੁਰ 'ਚ ਗੱਦਾ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ , ਛੇ...

ਕਾਨਪੁਰ ‘ਚ ਗੱਦਾ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ , ਛੇ ਦੀ ਮੌਤ

ਕਾਨਪੁਰ: ਕਾਨਪੁਰ ਦੇਹਾਤ ਜ਼ਿਲ੍ਹੇ (Kanpur Dehat District) ਦੇ ਇੱਕ ਉਦਯੋਗਿਕ ਖੇਤਰ ਵਿੱਚ ਇੱਕ ਗੱਦਾ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਕੁੱਲ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿੱਚ ਝੁਲਸ ਗਏ। ਅੱਗ ਲੱਗਣ ਦੌਰਾਨ ਗੈਸ ਸਿਲੰਡਰ ‘ਚ ਧਮਾਕਾ ਹੋਣ ਕਾਰਨ ਆਸ-ਪਾਸ ਦੇ ਲੋਕ ਡਰ ਗਏ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ।

ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ
ਕਾਨਪੁਰ ਦੇਹਾਤ ਦੇ ਪੁਲਿਸ ਸੁਪਰਡੈਂਟ ਬੀ.ਬੀ.ਜੀ.ਟੀ.ਐਸ. ਮੂਰਤੀ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਵਾਪਰੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਖਾਨਪੁਰ ਖਡੰਜਾ ਰੋਡ, ਰਾਣੀਆ ‘ਤੇ ਸਥਿਤ ਆਰ.ਪੀ ਪੋਲੀ ਪਲਾਸਟ ਪ੍ਰਾਈਵੇਟ ਲਿਮਟਿਡ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ‘ਚ ਇਕ ਐਲ.ਪੀ.ਜੀ ਗੈਸ ਸਿਲੰਡਰ ਫਟ ਗਿਆ ਅਤੇ ਛੱਤ ਡਿੱਗ ਗਈ।

ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ
ਉਨ੍ਹਾਂ ਦੱਸਿਆ ਕਿ ਫੈਕਟਰੀ ਦੇ ਡਾਇਰੈਕਟਰ ਸ਼ਿ ਸ਼ਿਰ ਗਰਗ ਨੇ ਫਾਇਰ ਸਟੇਸ਼ਨ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਇਸ ਦੌਰਾਨ, ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਬੀਤੇ ਦਿਨ ਤਿੰਨ ਕਿਸ਼ੋਰ ਮਜ਼ਦੂਰਾਂ ਦੀਆਂ ਪੂਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ।

ਮ੍ਰਿਤਕਾਂ ਦੀ ਪਛਾਣ 
ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਅਮਿਤ ਨਾਂ ਦੇ ਮਜ਼ਦੂਰ ਦੀ ਲਾਲਾ ਲਾਜਪਤ ਰਾਏ (ਐੱਲ.ਐੱਲ.ਆਰ.) ਹਸਪਤਾਲ ‘ਚ ਮੌਤ ਹੋ ਗਈ, ਜਦਕਿ ਅਜੀਤ ਅਤੇ ਵਿਸ਼ਾਲ ਨੇ ਐੱਸ.ਜੀ.ਪੀ.ਜੀ.ਆਈ. ਲਖਨਊ ਵਿਖੇ ਆਖਰੀ ਸਾਹ ਲਏ। ਐਸ.ਪੀ ਨੇ ਦੱਸਿਆ ਕਿ ਮਨੋਜ, ਪ੍ਰਿਯਾਂਸ਼ੂ ਅਤੇ ਲਵ-ਕੁਸ਼ ਅਜੇ ਲਾਪਤਾ ਹਨ। ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ‘ਚ ਝੁਲਸੇ ਹੋਏ ਲੋਕਾਂ ਨੂੰ ਲਾਲਾ ਲਾਜਪਤ ਰਾਏ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮਜ਼ਦੂਰਾਂ ਨੂੰ ਐੱਸ.ਜੀ.ਪੀ.ਜੀ.ਆਈ. ਲਖਨਊ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਫੈਕਟਰੀ ਦੇ ਤਿੰਨਾਂ ਡਾਇਰੈਕਟਰਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments