Home ਪੰਜਾਬ ਕਮਿਸ਼ਨਰੇਟ ਪੁਲਿਸ  ਨੇ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਗੰਨ ਮਾਡਿਊਲ ਦਾ...

ਕਮਿਸ਼ਨਰੇਟ ਪੁਲਿਸ  ਨੇ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਗੰਨ ਮਾਡਿਊਲ ਦਾ ਕੀਤਾ ਪਰਦਾਫਾਸ਼ 

0

ਜਲੰਧਰ : ਇੱਕ ਵੱਡੀ ਸਫਲਤਾ ਵਿੱਚ, ਕਮਿਸ਼ਨਰੇਟ ਪੁਲਿਸ (Commissionerate Police) ਨੇ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਵੀ ਮੁਹੱਈਆ ਕਰਵਾ ਰਹੇ ਸਨ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।

Exit mobile version