ਪੰਜਾਬ : ਪੰਜਾਬ ਮੰਤਰੀ ਮੰਡਲ (Punjab Cabinet) ‘ਚ ਇਕ ਵਾਰ ਫਿਰ ਫੇਰਬਦਲ ਹੋਣ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਢਾਈ ਸਾਲਾਂ ਵਿੱਚ ਇਹ ਚੌਥਾ ਫੇਰਬਦਲ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਮੰਤਰੀ ਮੰਡਲ ਵਿੱਚ 5 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ ਅਤੇ 4 ਮੰਤਰੀਆਂ ਨੂੰ ਕੈਬਨਿਟ ਵਿੱਚੋਂ ਬਾਹਰ ਕੀਤਾ ਗਿਆ ਹੈ। ਸੀ.ਐਮ ਮਾਨ ਦੀ ਕੈਬਨਿਟ ਦੇ ਨਵੇਂ ਚਿਹਰੇ ਸ਼ਾਮ 5 ਵਜੇ ਸਹੁੰ ਚੁੱਕਣਗੇ ਇਨ੍ਹਾਂ ਵਿੱਚ ਬਰਿੰਦਰ ਕੁਮਾਰ ਗੋਇਲ (ਲਹਿਰਾ), ਮਹਿੰਦਰ ਭਗਤ (ਜਲੰਧਰ), ਹਰਦੀਪ ਸਿੰਘ ਮੁੰਡੀਆ (ਸਾਹਨੇਵਾਲ), ਤਰਨਪ੍ਰੀਤ ਸਿੰਘ ਸੌਂਦ (ਖੰਨਾ), ਡਾ: ਰਵਜੋਤ ਸਿੰਘ (ਸ਼ਾਮ ਚੁਰਾਸੀ) ਸ਼ਾਮਲ ਹਨ।