Home ਸੰਸਾਰ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਅੱਜ ਸ਼੍ਰੀਲੰਕਾ ਦੇ ਨੌਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ...

ਅਨੁਰਾ ਕੁਮਾਰਾ ਦਿਸਾਨਾਇਕੇ ਨੇ ਅੱਜ ਸ਼੍ਰੀਲੰਕਾ ਦੇ ਨੌਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ , PM ਗੁਣਾਵਰਦੇਨਾ ਨੇ ਦਿੱਤਾ ਅਸਤੀਫ਼ਾ

0

ਕੋਲੰਬੋ : ਅਨੁਰਾ ਕੁਮਾਰਾ ਦਿਸਾਨਾਇਕੇ  (Anura Kumara Dissanayake) ਨੇ ਸੋਮਵਾਰ ਨੂੰ ਯਾਨੀ ਅੱਜ ਸ਼੍ਰੀਲੰਕਾ ਦੇ ਨੌਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣਗੇ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਗੇ। ਚੀਫ਼ ਜਸਟਿਸ ਜੈਅੰਤਾ ਜੈਸੂਰੀਆ ਨੇ ਰਾਸ਼ਟਰਪਤੀ ਸਕੱਤਰੇਤ ਵਿਖੇ ਦਿਸਾਨਾਇਕ (65) ਨੂੰ ਸਹੁੰ ਚੁਕਾਈ।

ਮਾਰਕਸਵਾਦੀ ਜਨਤਾ ਵਿਮੁਕਤੀ ਪੇਰਾਮੁਨਾ ਪਾਰਟੀ ਦੀ ਛੱਤਰੀ ਫਰੰਟ ਨੈਸ਼ਨਲ ਪੀਪਲਜ਼ ਪਾਵਰ (ਐਨ.ਪੀ.ਪੀ) ਦੇ ਨੇਤਾ ਦਿਸਾਨਾਇਕ ਨੇ ਬੀਤੇ ਦਿਨ ਹੋਈਆਂ ਚੋਣਾਂ ਵਿੱਚ ਸਾਮਗੀ ਜਨ ਬਲਵੇਗਯਾ (ਐਸ.ਜੇ.ਬੀ) ਦੇ ਆਪਣੇ ਨੇੜਲੇ ਵਿਰੋਧੀ ਸਾਜਿਥ ਪ੍ਰੇਮਦਾਸਾ ਨੂੰ ਹਰਾਇਆ।

ਦੂਜੇ ਪਾਸੇ ਪ੍ਰਧਾਨ ਮੰਤਰੀ ਦਿਨੇਸ਼ ਗੁਣਾਵਰਦੇਨਾ ਨੇ ਰਾਸ਼ਟਰਪਤੀ ਚੋਣ ਵਿੱਚ ਅਨੁਰਾ ਕੁਮਾਰਾ ਦਿਸਾਨਾਇਕ ਦੀ ਜਿੱਤ ਤੋਂ ਬਾਅਦ ਦੇਸ਼ ਵਿੱਚ ਸੱਤਾ ਦੇ ਤਬਾਦਲੇ ਦੇ ਤਹਿਤ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਹ ਅਸਤੀਫ਼ਾ ਦਿਸਾਨਾਇਕ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਦਿੱਤਾ ਗਿਆ ਹੈ। ਗੁਣਾਵਰਦੇਨਾ (75) ਜੁਲਾਈ 2022 ਤੋਂ ਇਸ ਟਾਪੂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਕਾਬਜ਼ ਸਨ।

Exit mobile version