ਪੰਜਾਬ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬਠਿੰਡਾ ਏਅਰਪੋਰਟ ‘ਤੇ ਕੇਜਰੀਵਾਲ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ, ਜਿਸ ਦੀ ਫੋਟੋ ਟਵਿੱਟਰ ‘ਤੇ ਵੀ ਸ਼ੇਅਰ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸੀ.ਐਮ ਮਾਨ ਨੇ ਅੱਜ ਬਠਿੰਡਾ ਵਿੱਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਨਾਲ ਸੂਬੇ ਵਿੱਚ ਆਮ ਆਦਮੀ ਦੇ ਕਲੀਨਿਕਾਂ ਦੀ ਗਿਣਤੀ 842 ਤੋਂ ਵਧ ਕੇ 872 ਹੋ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਹਰੇਕ ਕਲੀਨਿਕ ਆਈ.ਟੀ ਬੁਨਿਆਦੀ ਢਾਂਚੇ ਨਾਲ ਲੈਸ ਹੈ। ਹੁਣ ਤੱਕ ਸੂਬੇ ਦੇ 2 ਕਰੋੜ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਵਿੱਚ ਆਪਣਾ ਇਲਾਜ ਕਰਵਾ ਚੁੱਕੇ ਹਨ।