Home ਪੰਜਾਬ ਕਮਜ਼ੋਰ ਵਰਗਾਂ ਲਈ ਆਸ਼ੀਰਵਾਦ ਸਕੀਮ ਤਹਿਤ ਚਾਲੂ ਸਾਲ ਦੌਰਾਨ 13.16 ਕਰੋੜ ਰੁਪਏ...

ਕਮਜ਼ੋਰ ਵਰਗਾਂ ਲਈ ਆਸ਼ੀਰਵਾਦ ਸਕੀਮ ਤਹਿਤ ਚਾਲੂ ਸਾਲ ਦੌਰਾਨ 13.16 ਕਰੋੜ ਰੁਪਏ ਦੀ ਜਾਰੀ ਹੋਈ ਰਾਸ਼ੀ 

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ, ਉੱਥੇ ਹੀ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਆਸ਼ੀਰਵਾਦ ਸਕੀਮ ਤਹਿਤ ਚਾਲੂ ਸਾਲ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਅੰਮਿ੍ਤਸਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਲਈ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਅਰਜ਼ੀਆਂ, ਜੋ ਕਿ ਸਾਲ 2024-25 ਦੌਰਾਨ ਆਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ, ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਰਾਸ਼ੀ ਦੇ ਜਾਰੀ ਹੋਣ ਨਾਲ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਨ੍ਹਾਂ ਪਰਿਵਾਰਾਂ ਦੀ ਆਮਦਨ 32,790 ਰੁਪਏ ਤੋਂ ਘੱਟ ਹੈ, ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਡਾ: ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ।

Exit mobile version