Homeਪੰਜਾਬਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਯਾਨੀ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੀਤੇ ਦਿਨ 31 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕਾ ਮੀਂਹ ਪਿਆ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਔਸਤ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ (The Meteorological Department) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments