Home ਪੰਜਾਬ ਪੰਚਾਇਤੀ ਵੋਟਾਂ ਦੇ ਐਲਾਨ ਤੋਂ ਬਾਅਦ ਸਾਬਕਾ ਸਰਪੰਚ ਦੀ ਗੱਡੀ ‘ਤੇ ਹੋਇਆ...

ਪੰਚਾਇਤੀ ਵੋਟਾਂ ਦੇ ਐਲਾਨ ਤੋਂ ਬਾਅਦ ਸਾਬਕਾ ਸਰਪੰਚ ਦੀ ਗੱਡੀ ‘ਤੇ ਹੋਇਆ ਹਮਲਾ

0

ਅੰਮ੍ਰਿਤਸਰ : ਜ਼ਿਲ੍ਹੇ ‘ਚ ਸਾਬਕਾ ਸਰਪੰਚ ਦੀ ਕਾਰ ‘ਤੇ ਹਮਲਾ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ (Amritsar) ਦੇ ਮਾਨਾਵਾਲਾ ਕਲਾਂ ਦੇ ਸਾਬਕਾ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੀ ਕਾਰ ‘ਤੇ ਹਮਲਾ ਹੋਇਆ ਹੈ। ਖੁਸ਼ਕਿਸਮਤੀ ਨਾਲ ਇਸ ਦੌਰਾਨ ਸਰਪੰਚ ਨੂੰ ਕੁਝ ਨਹੀਂ ਹੋਇਆ ਕਿਉਂਕਿ ਉਹ ਆਪਣੀ ਕਾਰ ਸੜਕ ‘ਤੇ ਖੜ੍ਹੀ ਕਰਕੇ ਪਿੰਡ ਗਿਆ ਹੋਇਆ ਸੀ। ਕਾਰ ਵਿਚ ਡਰਾਈਵਰ ਮੌਜੂਦ ਸੀ ਅਤੇ ਉਸ ਨੇ ਤੇਜ਼ੀ ਨਾਲ ਕਾਰ ਨੂੰ ਅੰਦਰੋਂ ਬੰਦ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਗੱਡੀ ‘ਤੇ ਇੱਟ ਨਾਲ ਹਮਲਾ ਕੀਤਾ, ਜਿਸ ਕਾਰਨ ਗੱਡੀ ਦਾ ਸ਼ੀਸ਼ਾ ਟੁੱਟ ਗਿਆ।

ਦੂਜੇ ਪਾਸੇ ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਉਹ ਪਿੰਡ ਗਿਆ ਹੋਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਕਾਰ ‘ਤੇ ਹਮਲਾ ਹੋਇਆ ਹੈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਜਲਦ ਤੋਂ ਜਲਦ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਹਮਲੇ ‘ਚ ਕਾਰ ਦਾ ਸ਼ੀਸ਼ਾ ਟੁੱਟ ਗਿਆ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਕਾਕ ਵਜੋਂ ਹੋਈ ਹੈ। ਫਿਲਹਾਲ ਜਾਂਚ ਚੱਲ ਰਹੀ ਹੈ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Exit mobile version