Home ਦੇਸ਼ ਦਿੱਲੀ ਲਈ ਕੰਮ ਕਰਨਾ ਜਾਰੀ ਰੱਖਣਗੇ ਅਰਵਿੰਦ ਕੇਜਰੀਵਾਲ

ਦਿੱਲੀ ਲਈ ਕੰਮ ਕਰਨਾ ਜਾਰੀ ਰੱਖਣਗੇ ਅਰਵਿੰਦ ਕੇਜਰੀਵਾਲ

0

ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਵੇਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਆਤਿਸ਼ੀ ਹੁਣ ਦਿੱਲੀ ਦੇ ਮੁੱਖ ਮੰਤਰੀ ਬਣ ਗਏ ਹਨ ਪਰ ਅਰਵਿੰਦ ਕੇਜਰੀਵਾਲ ਦਿੱਲੀ ਲਈ ਕੰਮ ਕਰਨਾ ਜਾਰੀ ਰੱਖਣਗੇ। ਅੱਜ ਯਾਨੀ ਵੀਰਵਾਰ ਨੂੰ ਉਨ੍ਹਾਂ ਨੇ ਇਕ ਸੜਕ ਦਾ ਮੁਆਇਨਾ ਕਰਕੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸੜਕਾਂ ਤੋਂ ਸ਼ਾਇਦ ਦਿੱਲੀ ਵਾਸੀਆਂ ਨੂੰ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਅਸਤੀਫ਼ੇ ਦੇ ਬਾਵਜੂਦ ਉਹ ਆਪਣੀ ਨਿਗਰਾਨੀ ਹੇਠ ਕੰਮ ਕਰਵਾਉਂਦੇ ਰਹਿਣਗੇ।

ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਦਿੱਲੀ ਯੂਨੀਵਰਸਿਟੀ ਦੇ ਉੱਤਰੀ ਕੈਂਪਸ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਹੋਰ ਸੜਕਾਂ ਦਾ ਵੀ ਮੁਆਇਨਾ ਕਰਨਗੇ ਅਤੇ ਦਿੱਲੀ ਦੇ ਰੁਕੇ ਹੋਏ ਕੰਮ ਨੂੰ ਪੂਰਾ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਾਈਪ ਲਾਈਨ ਵਿਛਾਉਣ ਕਾਰਨ ਸੜਕ ਖਰਾਬ ਹੋ ਗਈ ਹੈ ਅਤੇ ਜਲਦੀ ਹੀ ਇਸ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਨੇ ਮੌਕੇ ‘ਤੇ ਮੁੱਖ ਮੰਤਰੀ ਆਤਿਸ਼ੀ ਅਤੇ ਸਥਾਨਕ ਵਿਧਾਇਕ ਦਲੀਪ ਪਾਂਡੇ ਨਾਲ ਗੱਲ ਕੀਤੀ। ਉਨ੍ਹਾਂ ਵੱਲੋਂ ਕਈ ਸਵਾਲਾਂ ਦੇ ਜਵਾਬ ਦਿੱਤੇ ਗਏ। ਮੁੱਖ ਮੰਤਰੀ ਆਤਿਸ਼ੀ ਅਤੇ ਦਲੀਪ ਪਾਂਡੇ ਪਾਰਟੀ ਪ੍ਰਧਾਨ ਨੂੰ ਜਾਣਕਾਰੀ ਦਿੰਦੇ ਨਜ਼ਰ ਆਏ।

ਅਰਵਿੰਦ ਕੇਜਰੀਵਾਲ ਨੇ ਕਿਹਾ, ‘ਅਸੀਂ ਦੇਖ ਰਹੇ ਹਾਂ ਕਿ ਹੁਣੇ-ਹੁਣੇ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਕਾਰਨ ਸੜਕ ਖਰਾਬ ਹੋ ਗਈ ਹੈ। ਇਸ ਸੜਕ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਮੈਂ ਮੁੱਖ ਮੰਤਰੀ ਆਤਿਸ਼ੀ ਜੀ ਨਾਲ ਗੱਲ ਕੀਤੀ ਹੈ,ਇਸ ਸੜਕ ਦੀ ਤੁਰੰਤ ਮੁਰੰਮਤ ਕੀਤੀ ਜਾਵੇਗੀ। ਅਸੀਂ ਦਿੱਲੀ ਦੀਆਂ ਬਾਕੀ ਸਾਰੀਆਂ ਸੜਕਾਂ ਦਾ ਵੀ ਮੁਆਇਨਾ ਕਰਾਂਗੇ ਅਤੇ ਉਨ੍ਹਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਉਹ ਜੇਲ੍ਹ ਵਿੱਚ ਵੀ ਐਕਸ਼ਨ ਮੋਡ ਵਿੱਚ ਹਨ। ਕੇਜਰੀਵਾਲ ਨੇ ਭਾਜਪਾ ਦੇ ਇੱਕ ਆਗੂ ਨਾਲ ਹੋਈ ਕਥਿਤ ਗੱਲਬਾਤ ਦਾ ਹਵਾਲਾ ਦਿੰ ਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਦਿੱਲੀ ਸਰਕਾਰ ਦਾ ਕੰਮਕਾਜ ਰੋਕਣ ਲਈ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।

Exit mobile version