Homeਪੰਜਾਬਭਲਕੇ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ ਬੰਦ

ਭਲਕੇ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ ਬੰਦ

ਲੁਧਿਆਣਾ: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਭਲਕੇ ਯਾਨੀ 27 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਫਰੀ ਕਰਨ ਦਾ ਐਲਾਨ ਕੀਤਾ ਹੈ। ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ (Ladoval Toll Plaza) ਵਿਖੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ ।

ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਮੀਟਿੰਗ ਦੌਰਾਨ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਭਲਕੇ ਯਾਨੀ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਬੰਦ ਰੱਖਿਆ ਜਾਵੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਪੀ.ਐਫ. ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ. ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗੱਲਾਂ ਦੇ ਵਿਰੋਧ ਵਿੱਚ ਭਲਕੇ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ’ਤੇ ਫਰੀ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments