Home ਹਰਿਆਣਾ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਮਨੁਭਾਕਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਮਨੁਭਾਕਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ

0

ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪੈਰਿਸ ਓਲੰਪਿਕ ‘ਚ ਝੰਡਾ ਗੱਡਣ ਵਾਲੀ ਭਾਰਤ ਦੀ ਪਿਸਟਲ ਕੁਈਨ ਮਨੁਭਾਕਰ ਨੂੰ ਚੋਣਾਂ ‘ਚ ਵੱਡੀ ਜ਼ਿੰਮੇਵਾਰੀ ਮਿਲੀ ਹੈ।

ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਬ੍ਰਾਂਡ ਅੰਬੈਸਡਰ ਵਜੋਂ ਚੁਣਿਆ ਹੈ। ਉਨ੍ਹਾਂ ਨੂੰ ਝੱਜਰ ਜ਼ਿਲ੍ਹੇ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਜਿਸ ਦੀ ਇੱਕ ਵੀਡੀਓ ਵੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਮਨੂ ਭਾਕਰ ਦਾ ਵੀਡੀਓ ਜਾਰੀ ਕੀਤਾ ਹੈ।

ਵੀਡੀਓ ਵਿੱਚ ਮਨੂ ਭਾਕਰ ਝੱਜਰ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਮਨੂ ਨੇ ਕਿਹਾ ਕਿ ਸਾਡਾ ਟੀਚਾ ਝੱਜਰ ਜ਼ਿਲ੍ਹੇ ‘ਚ 100 ਫੀਸਦੀ ਵੋਟਿੰਗ ਕਰਵਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਖੁਦ 5 ਅਕਤੂਬਰ ਨੂੰ ਆਪਣੇ ਗ੍ਰਹਿ ਜ਼ਿਲ੍ਹੇ ਦੇ ਬੂਥ ‘ਤੇ ਵੋਟ ਪਾਉਣ ਲਈ ਆਉਣਗੇ।

ਪੈਰਿਸ ਓਲੰਪਿਕ ਵਿੱਚ 2 ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਨੂੰ ਝੱਜਰ ਦੇ ਡੀ.ਸੀ ਸ਼ਕਤੀ ਸਿੰਘ ਨੇ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਹਾਲਾਂਕਿ ਦੇਖਣਾ ਇਹ ਹੋਵੇਗਾ ਕਿ ਇਸ ਵਿਧਾਨ ਸਭਾ ਚੋਣ ‘ਚ ਮਨੂ ਦੀ ਅਪੀਲ ਦਾ ਆਮ ਲੋਕਾਂ ‘ਤੇ ਕਿੰਨਾ ਅਸਰ ਪਵੇਗਾ।

Exit mobile version