Home ਪੰਜਾਬ ਸ਼ਹਿਰ ‘ਚ ਦੇਰ ਰਾਤ ਨਗਰ ਨਿਗਮ ਦੀ ਵੱਡੀ ਕਾਰਵਾਈ, ਗੁਰੂ ਨਾਨਕ ਪੁਰਾ...

ਸ਼ਹਿਰ ‘ਚ ਦੇਰ ਰਾਤ ਨਗਰ ਨਿਗਮ ਦੀ ਵੱਡੀ ਕਾਰਵਾਈ, ਗੁਰੂ ਨਾਨਕ ਪੁਰਾ ਗੇਟ ‘ਚ ਕਈ ਦੁਕਾਨਾਂ ਸੀਲ

0

ਜਲੰਧਰ : ਸ਼ਹਿਰ ‘ਚ ਦੇਰ ਰਾਤ ਨਗਰ ਨਿਗਮ (The Municipal Corporation) ਦੀ ਵੱਡੀ ਕਾਰਵਾਈ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਵੱਲੋਂ ਦੇਰ ਰਾਤ ਕੁਝ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਗੁਰੂ ਨਾਨਕ ਪੁਰਾ ਗੇਟ ਨੇੜੇ ਸਟੇਸ਼ਨਰੀ ਦੀਆਂ ਦੁਕਾਨਾਂ ਸਮੇਤ 3 ਨਵੀਆਂ ਬਣੀਆਂ ਦੁਕਾਨਾਂ ਨੂੰ ਨਗਰ ਨਿਗਮ ਦੀ ਟੀਮ ਨੇ ਸੀਲ ਕਰ ਦਿੱਤਾ ਹੈ। ਭਾਵੇਂ ਇਸ ਦੌਰਾਨ ਨਗਰ ਨਿਗਮ ਦੀ ਟੀਮ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਪਰ ਨਗਰ ਨਿਗਮ ਅਧਿਕਾਰੀਆਂ ਨੇ ਲੋਕਾਂ ਦੀ ਗੱਲ ਨਹੀਂ ਸੁਣੀ ਅਤੇ ਉਕਤ ਥਾਵਾਂ ਨੂੰ ਸੀਲ ਕਰ ਦਿੱਤਾ ਗਿਆ। ਇਸ ਦੌਰਾਨ ਨਗਰ ਨਿਗਮ ਦੀ ਟੀਮ ਦੇ ਨਾਲ ਪੁਲਿਸ ਵੀ ਮੌਜੂਦ ਸੀ।

Exit mobile version