Home ਪੰਜਾਬ ਸੁਨੀਲ ਜਾਖੜ ਦੇ ਅਸਤੀਫ਼ੇ ਤੋਂ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਸੁਨੀਲ ਜਾਖੜ ਦੇ ਅਸਤੀਫ਼ੇ ਤੋਂ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

0

ਪੰਜਾਬ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਖੜ ਦੇ ਅਸਤੀਫ਼ੇ ‘ਤੇ ਚੁਟਕੀ ਲਈ ਹੈ। ਰਾਜਾ ਵੜਿੰਗ ਨੇ ਆਪਣੇ ਐਕਸ ਅਕਾਊਂਟ ‘ਤੇ ਸੁਨੀਲ ਜਾਖੜ ਦੀ ਖਬਰ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਰਾਜਾ ਵੜਿੰਗ (Raja Waring) ਨੇ ਜਾਖੜ ਨੂੰ ਪੁੱਛਿਆ ਕਿ ਉਹ ਅੱਗੇ ਕਿੱਥੇ ਜਾ ਰਹੇ ਹਨ?

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਸੁਨੀਲ ਝੱਖੜ ਦੇ ਅਸਤੀਫ਼ੇ ਕਾਰਨ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੂਤਰਾਂ ਅਨੁਸਾਰ ਉਹ ਬੀਤੇ ਦਿਨ ਪਾਰਟੀ ਵੱਲੋਂ ਚੋਣਾਂ ਸਬੰਧੀ ਰੱਖੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਏ। ਪਤਾ ਲੱਗਾ ਹੈ ਕਿ ਜਾਖੜ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਉਣ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਜੁਲਾਈ ਮਹੀਨੇ ਤੋਂ ਹੀ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਦੱਸ ਦੇਈਏ ਕਿ ਜਾਖੜ ਨੂੰ ਇੱਕ ਸਾਲ ਪਹਿਲਾਂ ਹੀ ਭਾਜਪਾ ਵੱਲੋਂ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

Exit mobile version